Menu

ਫੋਨ ਖੋਹਿਆ ਤਾਂ ਮਾਪਿਆਂ ਨੂੰ ਬੱਚੇ ਨੇ 17 ਮੰਜ਼ਿਲ ਤੋਂ ਛਾਲ ਮਾਰਨ ਦੀ ਦਿੱਤੀ ਧਮਕੀ, ਅਚਾਨਕ ਛੁੱਟਿਆ ਹੱਥ ਤਾਂ…….

6 ਮਾਰਚ 2023-ਮਾਪਿਆਂ ਵੱਲੋਂ ਬੱਚਿਆਂ ਨੂੰ ਫੋਨ ਛੱਡ ਪੜ੍ਹਾਈ ਕਰਨ ਬਾਰੇ ਕਹਿਣ ਉਤੇ ਉਹ ਨਰਾਜ਼ ਹੋ ਜਾਂਦੇ ਹਨ ਅਤੇ ਕਈ ਵਾਰ ਤਾਂ ਆਪਣੀ ਜਾਨ ਖਤਰੇ ਵਿਚ ਪਾ ਲੈਂਦੇ ਹਨ। ਅਜਿਹਾ ਹੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਜਦੋਂ ਪਿਤਾ ਨੇ ਫੋਨ ਅਤੇ ਆਈਪੈਡ ਖੋਹ ਲਿਆ ਤਾਂ ਬੱਚੇ ਨੂੰ ਇੰਨਾ ਗੁੱਸਾ ਆਇਆ ਕਿ ਉਹ 17ਵੀਂ ਮੰਜ਼ਿਲ ਤੋਂ ਛਾਲ ਮਾਰਨ ਲਈ ਖਿੜਕੀ ਵਿਚ ਬੈਠ ਗਿਆ, ਫਿਰ ਅਚਾਨਕ ਹੱਥ ਛੁੱਟ ਗਿਆ ਤੇ ਉਹ ਹੇਠਾਂ ਆ ਡਿੱਗਾ।ਵੀਡੀਓ ਸਿੰਗਾਪੁਰ ਦੀ ਦੱਸੀ ਜਾ ਰਹੀ ਹੈ। ਇਹ ਘਟਨਾ ਕੁਝ ਸਮਾਂ ਪਹਿਲਾਂ ਦੀ ਹੈ ਪਰ ਹੁਣ ਵੀਡੀਓ ਵਾਇਰਲ ਹੋ ਰਹੀ ਹੈ। ਇਸ ‘ਚ ਤੁਸੀਂ ਦੇਖ ਸਕਦੇ ਹੋ ਕਿ ਇਕ ਲੜਕਾ ਖਿੜਕੀ ‘ਚੋਂ ਬਾਹਰ ਨਿਕਲਿਆ ਹੈ ਅਤੇ ਅਜਿਹਾ ਲੱਗਦਾ ਹੈ ਕਿ ਉਹ ਹੁਣ ਛਾਲ ਮਾਰਨ ਵਾਲਾ ਹੈ। ਉਹ ਸਟੰਟ ਕਰਦਾ ਹੈ।

ਆਪਣੇ ਮਾਤਾ-ਪਿਤਾ ਨੂੰ ਧਮਕੀ ਦਿੰਦਾ ਹੈ ਕਿ ਜੇਕਰ ਆਈਫੋਨ ਅਤੇ ਆਈਪੈਡ ਵਾਪਸ ਨਾ ਕੀਤੇ ਗਏ ਤਾਂ ਉਹ ਛਾਲ ਮਾਰ ਕੇ ਖੁਦਕੁਸ਼ੀ ਕਰ ਲਵੇਗਾ। ਸ਼ੁਕਰ ਹੈ ਕਿ ਮਾਪੇ ਸੁਚੇਤ ਸਨ। ਉਨ੍ਹਾਂ ਤੁਰੰਤ ਇਸ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ। ਕੁਝ ਹੀ ਮਿੰਟਾਂ ਵਿਚ ਉਸ ਨੂੰ ਬਚਾਉਣ ਦਾ ਪ੍ਰਬੰਧ ਕੀਤਾ ਗਿਆ ਹੈ।ਫਾਇਰ ਸਰਵਿਸ ਦੀ ਟੀਮ ਨੇ ਥੱਲੇ ਗੱਦਾ ਵਿਛਾ ਦਿੱਤਾ। ਇਸੇ ਦੌਰਾਨ ਲੜਕੇ ਦਾ ਹੱਥ ਛੁੱਟ ਗਿਆ ਤੇ ਉਹ 17ਵੀਂ ਮੰਜ਼ਿਲ ਤੋਂ ਜ਼ਮੀਨ ‘ਤੇ ਆ ਡਿੱਗਾ, ਪਰ ਹੇਠਾਂ ਫਾਇਰ ਸਰਵਿਸ ਦੀ ਟੀਮ ਚੌਕਸ ਸੀ। ਬੱਚਾ ਗੱਦੇ ਉਤੇ ਡਿੱਗਾ ਤੇ ਉਸ ਦੀ ਜਾਨ ਬਚ ਗਈ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਪਤਾ ਲੱਗਾ ਕਿ ਉਸ ਦੇ ਦਿਲ ਦੀ ਧੜਕਣ ਬਹੁਤ ਤੇਜ਼ ਹੋ ਗਈ ਸੀ, ਜਿਸ ਕਾਰਨ ਦਿਲ ਦਾ ਦੌਰਾ ਪੈਣ ਦਾ ਖਤਰਾ ਰਹਿੰਦਾ ਹੈ। ਉਸ ਨੂੰ ਦੋ ਦਿਨ ਹਸਪਤਾਲ ਵਿਚ ਰੱਖਿਆ ਗਿਆ। ਬਾਅਦ ਵਿੱਚ ਉਸ ਨੂੰ ਛੁੱਟੀ ਦੇ ਦਿੱਤੀ ਗਈ। ਵੀਡੀਓ ਨੂੰ ਹੁਣ ਤੱਕ 7.8 ਲੱਖ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਹਜ਼ਾਰਾਂ ਲੋਕਾਂ ਨੇ ਟਿੱਪਣੀਆਂ ਕੀਤੀਆਂ ਹਨ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans