9 ਮਾਰਚ 2023-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਾਹਰ ਖਾਲਿਸਤਾਨ ਦੇ ਨਾਅਰੇ ਲਿਖੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦੇਈਏ ਇਸੇ ਯੂਨੀਵਰਸਿਟੀ ਚ ਇੱਥੇ G-20 ਦੀ ਮੀਟਿੰਗ ਹੋਣੀ ਹੈ। ਖਾਲਿਸਤਾਨੀ ਗੁਰਪਤਵੰਤ ਪੰਨੂੰ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਵੀ ਸਲਾਹ ਦਿੱਤੀ ਹੈ। ਜਾਣਕਾਰੀ ਅਨੁਸਾਰ ਅੰਮ੍ਰਿਤਸਰ ਸਥਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਾਹਰ ਹੁਣ ਖਾਲਿਸਤਾਨ ਦੇ ਸਮਰਥਨ ਵਿੱਚ ਨਾਅਰੇ ਲਿਖੇ ਗਏ ਹਨ। ਇਹ ਨਾਅਰੇ ਲਗਾਉਣ ਵਾਲੇ ਅੱਤਵਾਦੀ ਸੰਗਠਨ ਸਿੱਖ ਫਾਰ ਜਸਟਿਸ (SFJ) ਦੇ ਗੁਰਪਤਵੰਤ ਸਿੰਘ ਪੰਨੂ ਨੇ ਵੀ ਇਸ ਦੀ ਵੀਡੀਓ ਵਾਇਰਲ ਕੀਤੀ ਹੈ। ਹਾਲਾਂਕਿ ਬੈਨਰ ‘ਤੇ ਇਹ ਨਾਅਰੇ ਲਗਾਏ ਗਏ ਸਨ, ਜਿਸ ਨੂੰ ਬਾਅਦ ‘ਚ ਹਟਾ ਦਿੱਤਾ ਗਿਆ, ਪਰ ਹੈਰਾਨੀ ਦੀ ਗੱਲ ਹੈ ਕਿ ਇਸ ਨੂੰ ਅਤਿ ਸੰਵੇਦਨਸ਼ੀਲ ਸਥਾਨ ਦੇ ਬਾਹਰ ਲਗਾਇਆ ਗਿਆ ਜਿੱਥੇ ਜੀ-20 ਦੀ ਬੈਠਕ ਵੀ ਹੋਣੀ ਹੈ। ਖਾਲਿਸਤਾਨੀ ਗੁਰਪਤਵੰਤ ਪੰਨੂ ਨੇ ਆਪਣੀ ਵੀਡੀਓ ਜਾਰੀ ਕੀਤੀ ਹੈ। ਇਸ ‘ਚ ਕਿਹਾ ਹੈ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਾਹਰ ਬੈਨਰ ‘ਤੇ ਲਿਖੇ ਖਾਲਿਸਤਾਨ ਦੇ ਸਮਰਥਨ ‘ਚ ਨਾਅਰੇ ਲਗਾਏ ਗਏ। ਦੂਜੇ ਪਾਸੇ ਇਨ੍ਹਾਂ ਬੈਨਰਾਂ ‘ਤੇ ਜੀ-20 ਦਾ ਵੈਲਕਮ ਟੂ ਖਾਲਿਸਤਾਨ ਲਿਖਿਆ ਹੋਇਆ ਹੈ। ਇਸ ਦੇ ਨਾਲ ਹੀ ਲਿਖਿਆ ਗਿਆ ਹੈ ਕਿ ਖਾਲਿਸਤਾਨ ਭਾਰਤ ਦਾ ਹਿੱਸਾ ਨਹੀਂ ਹੈ।