Menu

ਆਨੰਦਪੁਰ ਸਾਹਿਬ ਦੇ ਗੁਰਦੁਆਰਾ ਸਾਹਿਬ ਦੇ ਬਾਥਰੂਮ ‘ਚੋਂ ਸ਼ੱਕੀ ਹਾਲਾਤਾਂ ‘ਚ ਮਿਲੀ ਅੰਮ੍ਰਿਤਧਾਰੀ ਨੌਜਵਾਨ ਦੀ ਲਾਸ਼

9 ਮਾਰਚ 2023-ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਸਮਾਗਮ ਦੌਰਾਨ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ  ਦੋਸਤਾਂ ਨਾਲ ਗਏ ਅੰਮ੍ਰਿਤਧਾਰੀ ਨੌਜਵਾਨ ਦੀ  ਗੁਰਦੁਆਰਾ ਸਾਹਿਬ ਦੇ ਬਾਥਰੂਮ ਵਿੱਚੋਂ ਲਾਸ਼ ਮਿਲੀ ਹੈ।  ਮ੍ਰਿਤਕ ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ (21) ਪੁੱਤਰ ਜਗਸੀਰ ਸਿੰਘ ਵਜੋਂ ਹੋਈ ਹੈ। ਨੌਜਵਾਨ ਦੀ ਲਾਸ਼ ਮਿਲਣ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾ ਦੇ ਮਾਮੇ ਸੁਖਦੇਵ ਸਿੰਘ ਨੇ ਦੱਸਿਆ ਕਿ ਤਿੰਨ ਦਿਨ ਪਹਿਲਾਂ ਉਸਦਾ ਭਾਣਜਾ ਗੁਰਪ੍ਰੀਤ ਸਿੰਘ ਆਪਣੇ ਦੋਸਤਾਂ ਨਾਲ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਸਮਾਗਮ ਵਿੱਚ ਮੱਥਾ ਟੇਕਣ ਗਿਆ ਸੀ। ਬੁੱਧਵਾਰ ਨੂੰ ਉਨ੍ਹਾਂ ਨੂੰ ਆਨੰਦਪੁਰ ਸਾਹਿਬ ਤੋਂ ਫੋਨ ਆਇਆ ਕਿ ਤੁਹਾਡੇ ਭਾਣਜੇ ਗੁਰਦੁਆਰਾ ਸਾਹਿਬ ਦੇ ਬਾਥਰੂਮ ‘ਚੋਂ ਸ਼ੱਕੀ ਹਾਲਾਤਾਂ ‘ਚ ਲਾਸ਼ ਮਿਲੀ ਹੈ। ਸੁਖਦੇਵ ਸਿੰਘ ਨੇ ਦੱਸਿਆ ਕਿ ਇਸ ਤੋਂ ਬਾਅਦ ਜਦੋਂ ਉਸ ਨੇ ਗੁਰਪ੍ਰੀਤ ਦੇ ਦੋਸਤਾਂ ਨੂੰ ਫੋਨ ਕੀਤਾ ਤਾਂ ਪਹਿਲਾਂ ਤਾਂ ਉਨ੍ਹਾਂ ਨੇ ਚੁੱਕਿਆ ਪਰ ਬਾਅਦ ਵਿੱਚ ਉਨ੍ਹਾਂ ਫੋਨ ਬੰਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਅੰਮ੍ਰਿਤਧਾਰੀ ਭਤੀਜੇ ਦੀ ਅਚਾਨਕ ਮੌਤ ਕਿਵੇਂ ਹੋ ਸਕਦੀ ਹੈ। ਉਸ ਨੇ ਕਤਲ ਹੋਣ ਦਾ ਖਦਸ਼ਾ ਪ੍ਰਗਟਾਇਆ ਹੈ। ਪ੍ਰਸ਼ਾਸਨ ਤੋਂ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਗਈ ਹੈ। ਪੁੱਤ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਮਾਪਿਆਂ ਦੀ ਰੋ-ਰੋ ਬੁਰਾ ਹਾਲ ਹੈ।

CBI ਨੇ ਸੰਦੇਸ਼ਖਾਲੀ ਮਾਮਲੇ ‘ਚ ਦਰਜ ਕੀਤਾ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਜ਼ਮੀਨ ਹੜੱਪਣ ਅਤੇ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਤਹਿਤ ਪੱਛਮੀ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Listen Live

Subscription Radio Punjab Today

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ ਹੋਰ ਪੰਜਾਬੀ…

ਸਰੀ , 25 ਅਪ੍ਰੈਲ – ਕੈਨੇਡਾ ਦੇ ਸਰੀ ‘ਚ ਪੰਜਾਬੀ ਨੌਜਵਾਨ ਕੁਲਵਿੰਦਰ ਸਿੰਘ ਸੋਹੀ (27) ਦੀ ਵ੍ਹਾਈਟ ਰੌਕ ਵਾਟਰਫਰੰਟ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

Our Facebook

Social Counter

  • 39925 posts
  • 0 comments
  • 0 fans