Menu

ਰਾਸ਼ਟਰਪਤੀ ਦਰੋਪਦੀ ਮੁਰਮੂ ਅੰਮ੍ਰਿਤਸਰ ਪੁੱਜੇ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

9 ਮਾਰਚ 2023- ਇੱਕ ਦਿਨਾਂ ਦੌਰੇ ਤੇ ਰਾਸ਼ਟਰਪਤੀ ਦਰੋਪਦੀ ਮੁਰਮੂ ਸ਼੍ਰੀ  ਦਰਬਾਰ ਸਾਹਿਬ ਪੁੱਜੇ ਹਨ। ਉਨ੍ਹਾਂ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਕੇ ਮੱਥਾ ਟੇਕਿਆ  ਇਸ ਮਗਰੋਂ ਉਨ੍ਹਾਂ ਗੁਰੂ ਦੀ ਬਾਣੀ ਸਰਵਣ ਕੀਤੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਰਾਜਪਾਲ ਤੋਂ ਇਲਾਵਾ ਪੰਜਾਬ ਦੇ ਸੀਐਮ ਭਗਵੰਤ ਮਾਨ ਤੇ ਹੋਰ ਹਸਤੀਆਂ ਮੌਜੂਦ ਹਨ। ਇਸ ਦੌਰਾਨ ਉਨ੍ਹਾਂ ਦੀ ਸੁਰੱਖਿਆ ਲਈ ਸਖ਼ਤ ਪ੍ਰਬੰਧ ਕੀਤੇ ਗਏ ਹਨ। ਹਵਾਈ ਅੱਡੇ ’ਤੇ ਪਹੁੰਚਣ ‘ਤੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਹੋਰ ਹਸਤੀਆਂ ਨੇ ਸਵਾਗਤ ਕੀਤਾ।

ਸੁਰੱਖਿਆ ਦੇ ਮੱਦੇਨਜ਼ਰ ਅੰਮ੍ਰਿਤਸਰ ਸ਼ਹਿਰ ਨੂੰ 5 ਸੈਕਟਰਾਂ ਵਿੱਚ ਵੰਡਿਆ ਗਿਆ ਹੈ। ਆਪਣੇ 4 ਘੰਟੇ ਦੇ ਅੰਮ੍ਰਿਤਸਰ ਦੌਰੇ ਦੌਰਾਨ ਰਾਸ਼ਟਰਪਤੀ ਹਰਿਮੰਦਰ ਸਾਹਿਬ, ਜਲਿਆਂਵਾਲਾ ਬਾਗ, ਦੁਰਗਿਆਣਾ ਮੰਦਰ ਅਤੇ ਸ਼੍ਰੀ ਰਾਮਤੀਰਥ ਦੇ ਦਰਸ਼ਨ ਕਰਨਗੇ। ਜਿਸ ਕਾਰਨ ਦੁਪਹਿਰ 1 ਤੋਂ 4 ਵਜੇ ਤੱਕ ਪੂਰੇ ਸ਼ਹਿਰ ਦੀ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਦ੍ਰੋਪਦੀ ਮੁਰਮੂ 12 ਵਜੇ ਤੱਕ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚ ਰਹੀ ਹੈ।ਇਸ ਕਾਰਨ ਅੰਮ੍ਰਿਤਸਰ ਏਅਰਪੋਰਟ ਰੋਡ ਦੁਪਹਿਰ 12 ਤੋਂ 1 ਵਜੇ ਤੱਕ ਪੂਰੀ ਤਰ੍ਹਾਂ ਬੰਦ ਰਹੇਗਾ। ਇਸ ਦੇ ਨਾਲ ਹੀ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਦੁਪਹਿਰ 12 ਤੋਂ 2 ਵਜੇ ਦਰਮਿਆਨ ਦੋ ਅੰਤਰਰਾਸ਼ਟਰੀ ਉਡਾਣਾਂ ਰਵਾਨਾ ਹੋਣਗੀਆਂ। ਜਿਸ ਕਾਰਨ ਏਅਰ ਇੰਡੀਆ ਨੇ ਵੀ ਯਾਤਰੀਆਂ ਲਈ ਨਿਰਦੇਸ਼ ਜਾਰੀ ਕੀਤੇ ਹਨ। ਜ਼ਿਲ੍ਹਾ ਤਰਨਤਾਰਨ ਤੋਂ ਆਉਣ ਵਾਲੀ ਟਰੈਫਿਕ ਨੂੰ ਪੁਲ ਕੋਟ ਮਿੱਤ ਸਿੰਘ ਤੋਂ ਤਰਾਵਲੇ ਪੁੱਲ, ਫਾਟਕ ਵੱਲ, ਅਜਨਾਲਾ ਤੋਂ ਸ਼ਹਿਰ ਵੱਲ ਆਉਣ ਵਾਲੀ ਟਰੈਫਿਕ ਨੂੰ ਰਾਜਾਸਾਂਸੀ ਤੋਂ, ਜੀ.ਟੀ.ਰੋਡ ਜਲੰਧਰ ਤੋਂ ਆਉਣ ਵਾਲੀ ਟਰੈਫਿਕ ਨੂੰ ਗੋਲਡਨ ਗੇਟ ਤੋਂ ਵੱਲਾ-ਵੇਰਕਾ ਬਾਈਪਾਸ ਵੱਲ ਮੋੜਿਆ ਜਾਵੇਗਾ।ਅੰਮ੍ਰਿਤਸਰ ਪੁਲਿਸ ਦੇ ਡਿਪਟੀ ਸੁਪਰੀਡੈਂਟ ਪਰਮਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ ਰਾਸ਼ਟਰਪਤੀ ਦੀ ਆਮਦ ‘ਤੇ ਪ੍ਰਸ਼ਾਸਨ ਨੂੰ ਸਹਿਯੋਗ ਦੇਣ। ਸਮੱਸਿਆ ਦੇ ਮੱਦੇਨਜ਼ਰ ਹੇਠਲੀਆਂ ਥਾਵਾਂ ਤੋਂ ਆਵਾਜਾਈ ਨੂੰ ਮੋੜ ਦਿੱਤਾ ਜਾਵੇਗਾ। ਰਾਜਾਸਾਂਸੀ ਸਟਾਪ, ਮੀਰਾਂਕੋਟ ਚੌਕ, ਗੁਮਟਾਲਾ ਬਾਈਪਾਸ, ਮੋੜ ਰਣਜੀਤ ਐਵੀਨਿਊ, ਦੋਆਬਾ ਚੌਕ, ਅਸ਼ੋਕ ਚੌਕ, ਭੰਡਾਰੀ ਪੁਲ ਹਾਲਗੇਟ, ਖਜ਼ਾਨਾ-ਲੋਹਗੜ੍ਹ ਫਾਟਕ, ਸੁਲਤਾਨਵਿੰਡ ਰੋਡ, ਰੇਲਵੇ ਸਟੇਸ਼ਨ, ਮਹਿਲ ਬਾਈਪਾਸ, ਪੁਲ ਕੋਟ ਰਾਈਲ ਸਿੰਘ ਤੋਂ ਟ੍ਰੈਫਿਕ ਨੂੰ ਮੋੜਿਆ ਜਾਵੇਗਾ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans