Menu

ਮਸ਼ਹੂਰ ਕਬੱਡੀ ਪ੍ਰਮੋਟਰ ਜਸਦੇਵ ਸਿੰਘ ਗੋਲਾ ਸੜਕ ਹਾਦਸੇ ‘ਚ ਮੌਤ

10 ਮਾਰਚ 2023- ਮਸ਼ਹੂਰ ਕਬੱਡੀ ਪ੍ਰਮੋਟਰ ਜਸਦੇਵ ਗੋਲਾ ਦਾ ਦਿਹਾਂਤ ਹੋ ਗਿਆ ਹੈ ਜਿਸ ਨਾਲ ਖੇਡ ਜਗਤ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਪ੍ਰਾਪਤ ਵਰਵੇਆਂ ਅਨੁਸਾਰ ਜਸਦੇਵ ਸਿੰਘ ਗੋਲਾ ਦੀ ਦੇਰ ਰਾਤ ਸਮਰਾਲਾ ਨੇੜੇ ਪਵਾਤ ਪਿੰਡ ਦੇ ਨਹਿਰ ਪੁਲ ’ਤੇ ਸੜਕ ਹਾਦਸੇ ਵਿਚ ਮੌਤ ਹੋ ਗਈ। ਜਸਦੇਵ ਸਿੰਘ ਅਮਰੀਕਾ ‘ਚ ਰਹਿ ਰਹੇ ਸਨ ਅਤੇ ਸਮਰਾਲਾ ਵਿਖੇ ਹੋਣ ਵਾਲੇ ਸਾਲਾਨਾ ਕਬੱਡੀ ਕੱਪ ਚ ਭਾਗ ਲੈਣ ਲਈ ਆਏ ਸਨ। ਉਹ ਆਪਣੀ ਇਨੋਵਾ ਕਾਰ ਵਿੱਚ ਜਾ ਰਹੇ ਸਨ, ਅਚਾਨਕ ਸਰਹਿੰਦ ਨਹਿਰ ਪੁਲ਼ ’ਤੇ ਉਨ੍ਹਾਂ ਦੀ ਗੱਡੀ ਅੱਗੇ ਅਵਾਰਾ ਪਸ਼ੂ ਆ ਜਾਣ ਕਾਰਨ ਪਿੱਛੋਂ ਆ ਰਹੇ ਟਰੱਕ ਨੇ ਉਨ੍ਹਾਂ ਦੀ ਗੱਡੀ ਨੂੰ ਟੱਕਰ ਮਾਰ ਦਿੱਤੀ ਅਤੇ ਇਹ ਭਿਆਨਕ ਹਾਦਸਾ ਵਾਪਰ ਗਿਆ। ਜਾਣਕਾਰੀ ਅਨੁਸਾਰ ਜ਼ਖਮੀ ਹਾਲਤ ‘ਚ ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਗੋਲਾ ਦੀ ਮ੍ਰਿਤਕ ਦੇਹ ਨੂੰ ਸਥਾਨਕ ਸਿਵਲ ਹਸਪਤਾਲ ਲਿਆਂਦਾ ਗਿਆ ਹੈ, ਜਿੱਥੇ ਵੱਡੀ ਗਿਣਤੀ ਵਿੱਚ ਇਲਾਕੇ ਦੇ ਖਿਡਾਰੀ ਤੇ ਖੇਡ ਸੰਸਥਾਵਾਂ ਦੇ ਪ੍ਰਤੀਨਿੱਧੀ ਪਹੁੰਚੇ ਹੋਏ ਸਨ। ਦੱਸਿਆ ਜਾਂਦਾ ਹੈ ਕਿ ਮਾਂ ਖੇਡ ਕਬੱਡੀ ਨੂੰ ਪ੍ਰਮੋਟ ਕਰਨ ਵਿੱਚ ਉਨਾਂ ਦਾ ਬਹੁਤ ਵੱਡਾ ਯੋਗਦਾਨ ਹੈ।ਦੱਸ ਦਈਏ ਕਿ ਜਸਦੇਵ ਸਿੰਘ ਗੋਲਾ ਖੁਦ ਅੰਤਰਰਾਸ਼ਟਰੀ ਪੱਧਰ ਦੇ ਮਸ਼ਹੂਰ ਕਬੱਡੀ ਖਿਡਾਰੀ ਰਹਿ ਚੁੱਕੇ ਹਨ, ਜਿਨ੍ਹਾਂ ਦਾ ਖੇਡ ਜਗਤ ਵਿੱਚ ਚੰਗਾ ਨਾਂ ਸੀ। ਹੁਣ ਉਹ ਕਬੱਡੀ ਦੇ ਪ੍ਰਮੋਟਰ ਵਜੋਂ ਖੇਡ ਨੂੰ ਪ੍ਰਮੋਟ ਕਰ ਰਿਹਾ ਸੀ ਅਤੇ ਅਮਰੀਕਾ ਰਹਿੰਦਿਆਂ ਵੀ ਉਹ ਆਪਣੀ ਮਿੱਟੀ ਅਤੇ ਪੰਜਾਬ ਦੀ ਖੇਡ ਨਾਲ ਜੁੜੇ ਹੋਏ ਸੀ। ਕਬੱਡੀ ਪ੍ਰਮੋਟਰ ਜਸਦੇਵ ਸਿੰਘ ਗੋਲਾ ਦੇ ਦੇਹਾਂਤ ਨਾਲ ਖੇਡ ਪ੍ਰੇਮੀਆਂ ਤੇ ਖਿਡਾਰੀਆਂ ‘ਚ ਸੋਗ ਦੀ ਲਹਿਰ ਫੈਲ ਗਈ ਹੈ।

ਕੈਨੇਡਾ ਤੇ ਭਾਰਤ ਦੀ ਤਲਖੀ ਵਿਚਾਲੇ ਕੈਨੇਡਾ…

ਨਵੀਂ ਦਿੱਲੀ 22 ਸਤੰਬਰ 2023-: ਗਰਮਖਿਆਲੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਮੁੱਦੇ ‘ਤੇ ਭਾਰਤ ਅਤੇ ਕੈਨੇਡਾ ਵਿਚਾਲੇ ਤਣਾਅ ਵਧਦਾ…

ਭਾਰਤ ਵੱਲੋਂ ਵੀਜਾ ਪਾਬੰਦੀ ਤੋਂ…

ਨਵੀਂ ਦਿੱਲੀ – ਭਾਰਤ ਦੀ ਨਾਰਾਜ਼ਗੀ ਅਤੇ…

ਭਾਰਤ-ਕੈਨੇਡਾ ਵੀਜ਼ਾ ਵਿਵਾਦ ਬੋਲੀ ਸਰਕਾਰ:…

ਨਵੀਂ ਦਿੱਲੀ 21 ਸਤੰਬਰ 2023– ਕੈਨੇਡਾ ‘ਚ…

ਹੁਣ ਦਿੱਲੀ ਤੋਂ ਅੰਮ੍ਰਿਤਸਰ ਤੱਕ…

21 ਸਤੰਬਰ 2023-ਦਿੱਲੀ-ਅੰਮ੍ਰਿਤਸਰ ਰੂਟ ਉਤੇ ਬੁਲੇਟ ਟਰੇਨ …

Listen Live

Subscription Radio Punjab Today

ਕੈਨੇਡਾ ਤੇ ਭਾਰਤ ਦੀ ਤਲਖੀ ਵਿਚਾਲੇ ਕੈਨੇਡਾ…

ਨਵੀਂ ਦਿੱਲੀ 22 ਸਤੰਬਰ 2023-: ਗਰਮਖਿਆਲੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਮੁੱਦੇ ‘ਤੇ ਭਾਰਤ ਅਤੇ ਕੈਨੇਡਾ ਵਿਚਾਲੇ ਤਣਾਅ ਵਧਦਾ…

ਭਾਰਤ ਵੱਲੋਂ ਵੀਜਾ ਪਾਬੰਦੀ ਤੋਂ…

ਨਵੀਂ ਦਿੱਲੀ – ਭਾਰਤ ਦੀ ਨਾਰਾਜ਼ਗੀ ਅਤੇ…

ਭਾਰਤ-ਕੈਨੇਡਾ ਵੀਜ਼ਾ ਵਿਵਾਦ ਬੋਲੀ ਸਰਕਾਰ:…

ਨਵੀਂ ਦਿੱਲੀ 21 ਸਤੰਬਰ 2023– ਕੈਨੇਡਾ ‘ਚ…

ਕੈਨੇਡਾ ਤੇ ਭਾਰਤ ਵਿਚਾਲੇ ਵਧੀ…

ਨਵੀਂ ਦਿੱਲੀ 21 ਸਤੰਬਰ 2023- :  ਕੈਨੇਡਾ…

Our Facebook

Social Counter

  • 35894 posts
  • 0 comments
  • 0 fans