Menu

ਪੰਜਾਬ ‘ਚ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਲਈ 25000 ਮਕਾਨ ਉਸਾਰੇ ਜਾਣਗੇ- ਅਮਨ ਅਰੋੜਾ

11, ਮਾਰਚ : ਪੰਜਾਬ ਦੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਲੋਕਾਂ ਦਾ ਆਪਣੇ ਮਕਾਨ ਦਾ ਸੁਪਨਾ ਸਾਕਾਰ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਈ.ਡਬਲਿਊ.ਐਸ. ਹਾਊਸਿੰਗ ਪਾਲਿਸੀ ਤਹਿਤ ਸੂਬੇ ਭਰ ਵਿੱਚ ਪੜਾਅਵਾਰ 25,000 ਮਕਾਨਾਂ ਦਾ ਨਿਰਮਾਣ ਕੀਤਾ ਜਾਵੇਗਾ ਅਤੇ ਪਹਿਲੇ ਪੜਾਅ ਤਹਿਤ ਤਕਰੀਬਨ 15000 ਮਕਾਨ ਉਸਾਰੇ ਜਾਣਗੇ। ਇਹ ਜਾਣਕਾਰੀ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ  ਅਮਨ ਅਰੋੜਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਪ੍ਰਸ਼ਨ ਕਾਲ ਦੌਰਾਨ ਦਿੱਤੀ । ਐਸ.ਏ.ਐਸ. ਨਗਰ (ਮੋਹਾਲੀ) ਤੋਂ ਵਿਧਾਇਕ ਕੁਲਵੰਤ ਸਿੰਘ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਥਾਵਾਂ ‘ਤੇ ਇਨ੍ਹਾਂ ਮਕਾਨਾਂ ਦਾ ਨਿਰਮਾਣ ਕੀਤਾ ਜਾਣਾ ਹੈ, ਉਨ੍ਹਾਂ ਦੀ ਸ਼ਨਾਖ਼ਤ ਸਾਰੀਆਂ ਵਿਸ਼ੇਸ਼ ਸ਼ਹਿਰੀ ਵਿਕਾਸ ਅਥਾਰਟੀਆਂ (ਗਮਾਡਾ, ਗਲਾਡਾ, ਪੀ.ਡੀ.ਏ, ਬੀ.ਡੀ.ਏ, ਜੇ.ਡੀ.ਏ ਅਤੇ ਏ.ਡੀ.ਏ) ਨੇ ਕਰ ਲਈ ਹੈ ਅਤੇ ਇਸ ਸੰਬੰਧੀ ਟੈਂਡਰ ਜਾਰੀ ਕਰਨ ਦੀ ਪ੍ਰਕਿਰਿਆ ਜਲਦ ਹੀ ਸ਼ੁਰੂ ਕਰ ਦਿੱਤੀ ਜਾਵੇਗੀ। ਅਮਨ ਅਰੋੜਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਾਰਨ ਸੂਬੇ ਵਿੱਚ 14 ਹਜ਼ਾਰ ਤੋਂ ਵੱਧ ਅਣ-ਅਧਿਕਾਰਤ ਕਾਲੌਨੀਆਂ ਬਣ ਗਈਆਂ ਹਨ ਅਤੇ ਈ.ਡਬਲਿਊ.ਐਸ. ਹਾਊਸਿੰਗ ਨੂੰ ਅਣਗੌਲਿਆ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨੂੰ ਵਾਜਿਬ ਕੀਮਤ ਉਤੇ ਆਪਣਾ ਮਕਾਨ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਉਨ੍ਹਾਂ ਪ੍ਰਮੋਟਰਾਂ ਨੂੰ ਕਬਜ਼ਾ ਸੌਂਪਣ ਲਈ ਨੋਟਿਸ ਜਾਰੀ ਕੀਤੇ ਗਏ ਹਨ, ਜਿਨ੍ਹਾਂ ਨੇ ਨੀਤੀ ਅਨੁਸਾਰ ਈ.ਡਬਲਿਊ.ਐਸ. ਹਾਊਸਿੰਗ ਲਈ ਰਾਖਵੀਂ ਜ਼ਮੀਨ ਦਾ ਕਬਜ਼ਾ ਨਹੀਂ ਸੌਂਪਿਆ। ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਕਿਹਾ ਕਿ ਈ.ਡਬਲਿਊ.ਐਸ. ਹਾਊਸਿੰਗ ਲਈ ਰਾਖਵੀਂ ਰੱਖੀ 300.45 ਏਕੜ ਜ਼ਮੀਨ ਸੂਬਾ ਸਰਕਾਰ ਕੋਲ ਮੌਜੂਦ ਹੈ। ਉਨ੍ਹਾਂ ਦੱਸਿਆ ਕਿ 9 ਬਿਲਡਰਾਂ ਵੱਲੋਂ ਈ.ਡਬਲਿਊ.ਐਸ. ਲਈ 520 ਫਲੈਟ ਰਾਖਵੇਂ ਰੱਖੇ ਹਨ, ਜਿਨ੍ਹਾਂ ਵਿੱਚੋਂ 8 ਬਿਲਡਰਾਂ ਵੱਲੋਂ ਗਮਾਡਾ ਅਧੀਨ ਖੇਤਰ ਵਿੱਚ 249 ਫਲੈਟ ਅਤੇ ਜਲੰਧਰ ਵਿਕਾਸ ਅਥਾਰਟੀ (ਜੇ.ਡੀ.ਏ) ਦੇ ਖੇਤਰ ਅਧੀਨ ਇੱਕ ਬਿਲਡਰ ਵੱਲੋਂ 271 ਫਲੈਟ ਰਾਖਵੇਂ ਰੱਖੇ ਗਏ ਹਨ।
ਉਨ੍ਹਾਂ ਕਿਹਾ ਕਿ 23 ਬਿਲਡਰਾਂ ਵੱਲੋਂ ਫਲੈਟ ਅਲਾਟ ਕਰਨ ਦੀ ਬਜਾਏ 32.84 ਕਰੋੜ ਰੁਪਏ ਜਮ੍ਹਾਂ ਕਰਵਾਏ ਗਏ ਹਨ। ਇਹ ਫੰਡ ਈ.ਡਬਲਿਊ.ਐਸ. ਹੈੱਡ ਵਿੱਚ ਜਮ੍ਹਾਂ ਕਰਵਾਏ ਗਏ ਹਨ, ਜਿਨ੍ਹਾਂ ਦੀ ਵਰਤੋਂ ਈ.ਡਬਲਿਊ.ਐਸ. ਮਕਾਨਾਂ ਦੀ ਉਸਾਰੀ ਲਈ ਕੀਤੀ ਜਾਵੇਗੀ।

ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਕੰਬਿਆਂ ਲੱਦਾਖ

2 ਦਸੰਬਰ 2023-ਸ਼ਨੀਵਾਰ ਸਵੇਰੇ ਲੱਦਾਖ ‘ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਮੁਤਾਬਕ…

ਸੋਨੇ ਤਸਕਰੀ ਕਰਨ ਵਾਲੇ ਵਿਦੇਸ਼ੀ…

2  ਦਸੰਬਰ 2023-ਇੰਦਰਾ ਗਾਂਧੀ ਅੰਤਰਰਾਸ਼ਟਰੀ (ਆਈਜੀਆਈ) ਹਵਾਈ…

ਪੁਰਾਣੀ ਰੰਜਿਸ਼ ਦੇ ਚਲਦਿਆਂ ਸ਼ਰਾਬ…

2 ਦਸੰਬਰ 2023-ਹਰਿਆਣਾ ਦੇ ਹਿਸਾਰ ‘ਚ ਬਦਮਾਸ਼ਾਂ…

ਮੰਦਭਾਗੀ ਖਬਰ-ਚੰਗੇ ਭਵਿੱਖ ਦੀ ਆਸ…

2 ਦਸੰਬਰ 2023-ਪੰਜਾਬ ਦੀ ਧਰਤੀ ਤੋਂ ਹਰ…

Listen Live

Subscription Radio Punjab Today

ਮੰਦਭਾਗੀ ਖਬਰ-ਚੰਗੇ ਭਵਿੱਖ ਦੀ ਆਸ ਲਈ ਵਿਦੇਸ਼ਾਂ…

2 ਦਸੰਬਰ 2023-ਪੰਜਾਬ ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਵਿਦੇਸ਼ ਜਾਂਦੇ ਹਨ।…

ਪੰਨੂ ਦੀ ਹਤਿਆ ਦੀ ਸਾਜ਼ਸ਼…

30 ਨਵੰਬਰ 2023: ਵਿਦੇਸ਼ ਮੰਤਰਾਲੇ ਨੇ ਅਮਰੀਕਾ…

ਇਕ ਹੋਰ ਮੰਦਭਾਗੀ ਖਬਰ ਕਪੂਰਥਲਾ…

30 ਨਵੰਬਰ 2023-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ…

ਅਮਰੀਕਾ ‘ਤੋਂ ਦੁਖਦਾਈ ਖਬਰ ਸੜਕ…

30 ਨਵੰਬਰ 2023-ਅਮਰੀਕਾ ‘ਤੋਂ ਦੁਖਦਾਈ ਖਬਰ ਸਾਹਮਣੇ…

Our Facebook

Social Counter

  • 36574 posts
  • 0 comments
  • 0 fans