Menu

ਅਮਨ ਅਰੋੜਾ ਨੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵਿੱਚ 14 ਐਸ.ਡੀ.ਓਜ਼. ਅਤੇ ਤਿੰਨ ਜੇ.ਈਜ਼. ਨੂੰ ਨਿਯੁਕਤੀ ਪੱਤਰ ਸੌਂਪੇ

14, ਮਾਰਚ : ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ  ਅਮਨ ਅਰੋੜਾ ਨੇ ਅੱਜ ਮੋਹਾਲੀ ਕਲੱਬ, ਐਸ.ਏ.ਐਸ. ਨਗਰ ਵਿਖੇ 14 ਐਸ.ਡੀ.ਓਜ਼. ਅਤੇ 3 ਜੇ.ਈਜ਼. ਨੂੰ ਨਿਯੁਕਤੀ ਪੱਤਰ ਸੌਂਪੇ। ਵਿਭਾਗ ਵਿੱਚ ਆਏ ਅਧਿਕਾਰੀਆਂ ਦਾ ਸਵਾਗਤ ਕਰਦਿਆਂ ਅਮਨ ਅਰੋੜਾ ਨੇ ਉਨ੍ਹਾਂ ਨੂੰ ਪੂਰੀ ਇਮਾਨਦਾਰੀ ਅਤੇ ਸੁਹਿਰਦਤਾ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਉਨ੍ਹਾਂ ਨੂੰ ਵੀ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਦੇ ਸਮੇਂ ਇਸ ਏਜੰਡੇ ਨੂੰ ਅਪਨਾਉਣਾ ਚਾਹੀਦਾ ਹੈ। ਉਨ੍ਹਾਂ ਸਾਰੇ ਨਵ-ਨਿਯੁਕਤ ਅਧਿਕਾਰੀਆਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੱਤਾ ਸੰਭਾਲਣ ਦੇ ਮਹਿਜ਼ ਇੱਕ ਸਾਲ ਦੇ ਅੰਦਰ ਹੀ 26,797 ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ। ਇਸ ਮੌਕੇ ਪ੍ਰਮੁੱਖ ਸਕੱਤਰ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ  ਅਜੋਏ ਕੁਮਾਰ ਸਿਨਹਾ, ਪੁੱਡਾ ਦੇ ਮੁੱਖ ਪ੍ਰਸ਼ਾਸਕ  ਅਪਨੀਤ ਰਿਆਤ, ਗਮਾਡਾ ਦੇ ਮੁੱਖ ਪ੍ਰਸ਼ਾਸਕ ਅਮਨਦੀਪ ਬਾਂਸਲ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

ਨਹੀਂ ਰਹੇ IAF ਦੇ ਸਭ ਤੋਂ ਬਜ਼ੁਰਗ…

ਨਵੀਂ ਦਿੱਲੀ, 17 ਅਪ੍ਭਾਰੈਲ 2024- ਰਤੀ ਹਵਾਈ ਸੈਨਾ ਦੇ ਸਭ ਤੋਂ ਬਜ਼ੁਰਗ ਅਤੇ ਸਾਬਕਾ ਪਾਇਲਟ ਸਕੁਐਡਰਨ ਲੀਡਰ (ਸੇਵਾਮੁਕਤ) ਦਲੀਪ…

ਅੰਮ੍ਰਿਤਪਾਲ ਸਿੰਘ ਤੇ ਉਸਦੇ ਸਾਥੀਆਂ…

17 ਅਪ੍ਰੈਲ 2024-: ਵਾਰਿਸ ਪੰਜਾਬ ਦੇ (WPD)…

ਆਪ’ ਉਮੀਦਵਾਰ ਉਮੇਸ਼ ਮਕਵਾਣਾ ਦੇ…

ਚੰਡੀਗੜ੍ਹ, 16 ਅਪ੍ਰੈਲ- ਮੁੱਖ ਮੰਤਰੀ ਭਗਵੰਤ ਮਾਨ…

AAP ਨੇ ਗੁਜਰਾਤ ਲਈ ਸਟਾਰ…

ਨਵੀਂ ਦਿੱਲੀ, 16 ਅਪ੍ਰੈਲ 2024: ਆਮ ਆਦਮੀ ਪਾਰਟੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39767 posts
  • 0 comments
  • 0 fans