Menu

700 ਭਾਰਤੀ ਵਿਦਿਆਰਥੀਆਂ ਨੂੰ ਸੀ ਬੀ ਐਸ ਏ ਨੇ ਜਾਰੀ ਕੀਤੀਆਂ ਡਿਪੋਰਟ ਕਰਨ ਦੀਆਂ ਚਿੱਠੀਆਂ

15 ਮਾਰਚ, 2023: 700 ਭਾਰਤੀ ਵਿਦਿਆਰਥੀਆਂ ਨੂੰ ਕੈਨੇਡੀਅਨ ਬਾਰਡਰ ਸਕਿਓਰਿਟੀ ਏਜੰਸੀ (ਸੀ ਬੀ ਐਸ ਏ) ਨੇ ਡਿਪੋਰਟ ਕਰਨ ਦੀਆਂ ਚਿੱਠੀਆਂ ਜਾਰੀ ਕੀਤੀਆਂ ਹਨ। ਹੁਣ ਇਹਨਾਂ ਵਿਦਿਆਰਥੀਆਂ ਕੋਲ ਵਿਕਲਪ ਇਕ ਹੀ ਹੈ ਕਿ ਇਹ ਅਦਾਲਤ ਵਿਚ ਨੋਟਿਸ ਨੂੰ ਚੁਣੌਤੀ ਦੇਣ ਜਿਸਦੀ ਸੁਣਵਾਈ ਵਿਚ 3 ਤੋਂ 4 ਸਾਲ ਲੱਗ ਸਕਦੇ ਹਨ। ਇਹਨਾਂ 700 ਵਿਦਿਆਰਥੀਆਂ ਨੇ ਜਲੰਧਰ ਸਥਿਤ ਇਕ ਐਜੂਕੇਸ਼ਨ ਮਾਈਗਰੇਸ਼ਨ ਸੇਵਾ ਕੇਂਦਰ ਰਾਹੀਂ ਸਟੂਡੈਂਟ ਵੀਜ਼ਾ ਲਈ ਅਪਲਾਈ ਕੀਤਾ ਸੀ। ਇਹਨਾਂ ਵਿਦਿਆਰਥੀਆਂ ਨੇ ਹੰਬਰ ਕਾਲਜ ਵਿਚ ਦਾਖਲੇ ਵਾਸਤੇ 16 ਤੋਂ 20 ਲੱਖ ਰੁਪਏ ਪ੍ਰਤੀ ਵਿਦਿਆਰਥੀ ਦਿੱਤੇ ਸਨ ਤੇ ਹਵਾਈ ਟਿਕਟ ਤੇ ਸਕਿਓਰਿਟੀ ਖਰਚਾ ਵੱਖਰਾ ਸੀ। ਵਿਦਿਆਰਥੀਆਂ ਨੇ ਦੱਸਿਆ ਕਿ ਜਦੋਂ ਉਹ ਦੇਸ਼ ਵਿਚ ਪਹੁੰਚੇ ਤਾਂ ਉਹਨਾਂ ਨੂੰ ਕਿਹਾ ਗਿਆ ਕਿ ਸਾਰੀਆਂ ਸੀਟਾਂ ਭਰ ਗਈਆਂ ਹਨ ਤੇ ਵਿਦਿਆਰਥੀਆਂ ਨੂੰ ਅਗਲੇ ਸੈਮਸਟਰ ਤੱਕ 6 ਮਹੀਨੇ ਉਡੀਕ ਕਰਨੀ ਪਵੇਗੀ। ਇਹਨਾਂ ਵਿਦਿਆਰਥੀਆਂ ਨੂੰ ਫੀਸ ਵਾਪਸ ਮਿਲ ਗਈ ਤੇ ਇਹਨਾਂ ਨੂੰ ਅਗਲੇ ਸੈਮਸਟਰਵਾਸਤੇ  ਦਾਖਲ ਕਰ ਲਿਆ ਗਿਆ, ਇਹਨਾਂ ਆਪਣੀ ਸਿੱਖਿਆ ਪੂਰੀ ਕੀਤੀ, ਕੰਮ ਦਾ ਤਜ਼ਰਬਾ ਲਿਆ ਤੇ ਪਰਮਾਨੈਂਟ ਰੈਜ਼ੀਡੈਂਸੀ ਵਾਸਤੇ ਅਪਲਾਈ ਕਰ ਦਿੱਤਾ। ਜਦੋਂ ਇਹਨਾਂ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ ਤਾਂ ਸੀ ਬੀ ਐਸ ਏ ਨੇ ਪਾਇਆ ਕਿ ਇਹਨਾਂ ਨੂੰ ਮਿਲੀਆਂ ਚਿੱਠੀਆਂ ਜਾਅਲੀ ਸਨ ਤੇ ਇਹਨਾਂ ਨੂੰ ਮਿਲੇ ਵੀਜ਼ੇ ਵੀ ਜਾਲੀ ਸਨ। ਇਸ ਲਈ ਇਹਨਾਂ ਸਾਰਿਆਂ ਨੂੰ ਡਿਪੋਰਟ ਕਰਨ ਵਾਸਤੇ ਚਿੱਠੀਆਂ ਯਾਨੀ ਨੋਟਿਸ ਦਿੱਤੇ ਗਏ ਹਨ।
ਹੁਣ ਇਹਨਾਂ ਵਿਦਿਆਰਥੀਆਂ ਕੋਲ ਇਹੀ ਵਿਕਲਪ ਹੈ ਕਿ ਉਹ ਡਿਪੋਰਟੇਸ਼ਨ ਨੂੰ ਅਦਾਲਤਾਂ ਵਿਚ ਚੁਣੌਤੀ ਦੇਣ ਜਿਸਦੀ ਸੁਣਵਾਈ ਲਈ 3 ਤੋਂ 4 ਸਾਲ ਲੱਗ ਸਕਦੇ ਹਨ।
ਜਦੋਂ ਇਹਨਾਂ ਵਿਦਿਆਰਥੀਆਂ ਨੇ ਜਲੰਧਰ ਵਿਚਲੇ ਏਜੰਟ ਦੇ ਦਫਤਰ ਸੰਪਰਕ ਕੀਤਾ ਤਾਂ ਉਸ ਦਫਤਰ ਨੂੰ ਤਾਲਾ ਲੱਗਾ ਮਿਲਿਆ।

ਪੰਜਾਬ ਦੀ ਸ਼੍ਰੇਆ ਮੈਣੀ ਨੂੰ ਰਾਸ਼ਟਰਪਤੀ ਦ੍ਰੌਪਦੀ…

30 ਸਤੰਬਰ 2023- ਨਵੀਂ ਦਿੱਲੀ ਵਿਚ ਸ਼ੁੱਕਰਵਾਰ ਨੂੰ ਕਰਵਾਏ ਗਏ ਇਨਾਮ ਵੰਡ ਸਮਾਗਮ ਵਿਚ ਜਲੰਧਰ ਨਾਲ ਸਬੰਧਤ ਵਲੰਟੀਅਰ ਸ਼੍ਰੇਆ…

ਕ੍ਰਿਕੇਟ ਵਿਸ਼ਵ ਕੱਪ ਨੂੰ ‘ਵਿਸ਼ਵ…

ਅਹਿਮਦਾਬਾਦ29 ;ਸਤੰਬਰ 2023: ਗੁਜਰਾਤ ਪੁਲਿਸ ਨੇ ਪੰਜ…

ਸੁਖਪਾਲ ਖਹਿਰਾ ਦੀ ਗ੍ਰਿਫ਼ਤਾਰੀ ਮਗਰੋਂ…

ਨਵੀਂ ਦਿੱਲੀ 29 ਸਤੰਬਰ 2023: ਦਿੱਲੀ ਦੇ…

25 ਕਰੋੜ ਦੇ ਸੋਨੇ ਦੀ…

ਨਵੀਂ ਦਿੱਲੀ29 ਸਤੰਬਰ 2023 –  ਦਿੱਲੀ ਦੇ…

Listen Live

Subscription Radio Punjab Today

ਕ੍ਰਿਕੇਟ ਵਿਸ਼ਵ ਕੱਪ ਨੂੰ ‘ਵਿਸ਼ਵ ਦਹਿਸ਼ਤ ਕੱਪ’…

ਅਹਿਮਦਾਬਾਦ29 ;ਸਤੰਬਰ 2023: ਗੁਜਰਾਤ ਪੁਲਿਸ ਨੇ ਪੰਜ ਅਕਤੂਬਰ ਨੂੰ ਇੱਥੇ ਨਰਿੰਦਰ ਮੋਦੀ ਸਟੇਡੀਅਮ ’ਚ ਸ਼ੁਰੂ ਹੋ ਰਹੇ ਕ੍ਰਿਕੇਟ ਵਿਸ਼ਵ…

ਪਾਕਿਸਤਾਨ ਵਿਚ ਹੋਇਆ ਆਤਮਘਾਤੀ ਹਮਲਾ,…

29, ਸਤੰਬਰ- ਪਾਕਿਸਤਾਨ ਤੋਂ ਦੁੱਖਦਾਈ ਖ਼ਬਰ ਸਾਹਮਣੇ…

ਵਿਆਹ ਸਮਾਗਮ ‘ਚ ਕੀਤੀ ਅਤਿਸ਼ਬਾਜੀ…

ਇਰਾਕ 27 ਸਤੰਬਰ 2023-: ਉੱਤਰੀ ਇਰਾਕ ’ਚ…

ਡੋਨਾਲਡ ਟਰੰਪ ਧੋਖਾਧੜੀ ਦੇ ਕੇਸ…

27 ਸਤੰਬਰ 2023-ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ…

Our Facebook

Social Counter

  • 35007 posts
  • 0 comments
  • 0 fans