18 ਮਾਰਚ 2023- ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੇ ਖਿਲਾਫ਼ ਪੁਲਿਸ ਵਲੋਂ ਕੀਤੇ ਜਾ ਰਹੇ ਐਕਸ਼ਨ ਦੇ ਮੱਦੇਨਜ਼ਰ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਉਸ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਨੂੰ ਸੀਲ ਕਰ ਦਿੱਤਾ ਗਿਆ ਹੈ। ਚਾਰੋਂ ਪਾਸਿਓਂ ਪੈਰਾ-ਮਿਲਟਰੀ ਵਲੋਂ ਪਿੰਡ ਨੂੰ ਘੇਰਾ ਪਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਵਲੋਂ’ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ਨੂੰ ਨਕੋਦਰ ਦੇ ਨੇੜਿਓਂ ਗ੍ਰਿਫ਼ਤਾਰ ਕੀਤਾ ਗਿਆ ਹੈ।