18 ਮਾਰਚ 2023-ਅੰਤਰਰਾਸ਼ਟਰੀ ਕ੍ਰਿਕਟਰ ਹਰਭਜਨ ਸਿੰਘ ਦੇ ਨਾਮ ‘ਤੇ ਠੱਗਾਂ ਨੇ ਲੋਕਾਂ ਨੂੰ ਲੁੱਟਣਾ ਸ਼ੁਰੂ ਕਰ ਦਿੱਤਾ ਹੈ। ਸੋਸ਼ਲ ਮੀਡੀਆ ‘ਤੇ ਹਰਭਜਨ ਸਿੰਘ ਭੱਜੀ ਦੇ ਨਾਂ ‘ਤੇ ਫਰਜ਼ੀ ਅਕਾਊਂਟ ਬਣਾ ਕੇ ਲੋਕਾਂ ਤੋਂ ਪੈਸੇ ਮੰਗੇ ਜਾ ਰਹੇ ਹਨ। ਠੱਗਾਂ ਵੱਲੋਂ ਇੰਸਟਾਗ੍ਰਾਮ ‘ਤੇ ਭੱਜੀ ਦੇ ਨਾਂ ‘ਤੇ ਅਕਾਊਂਟ ਬਣਾ ਕੇ ਆਡੀਓ ਸੰਦੇਸ਼ ਭੇਜੇ ਜਾ ਰਹੇ ਹਨ।
ਇਸ ਨੂੰ ਲੈ ਕੇ ਅੰਤਰਰਾਸ਼ਟਰੀ ਕ੍ਰਿਕਟਰ ਹਰਭਜਨ ਸਿੰਘ ਭੱਜੀ ਨੇ ਲੋਕਾਂ ਨੂੰ ਸੰਧਾਂ ਰਹਿਣ ਲਈ ਕਿਹਾ ਹੈ।