Menu

ਜੇਲ ਚੋਂ ਗੈਂਗਸਟਰ ਦੀ ਇੰਟਰਵਿਊ, ਮਗਰੋਂ ਭਾਜਪਾ ਆਗੂ ਦੀ ਚੁਣੌਤੀ, ਮੁੱਖ ਮੰਤਰੀ ਘੰਟੇ ਦੀ ਪ੍ਰੈਸ ਕਾਨਫਰੰਸ ਕਰਕੇ ਦੱਸਣ ਪੰਜਾਬ ਦੀ ਵਿਗੜੀ ਕਾਨੂੰਨ ਵਿਵਸਥਾ ਦਾ ਹਾਲ

18 ਮਾਰਚ 2023-ਪੰਜਾਬ ਚ  ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ  ਇਸ ਸਥਿਤੀ ਲਈ ਭਗਵੰਤ ਮਾਨ ਨੂੰ ਜ਼ਿੰਮੇਵਾਰ ਠਹਿਰਾਇਆ  ਹੈ।ਚੰਡੀਗੜ੍ਹ ਸਥਿਤ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਵਿਗੜ ਰਹੀ  ਜੇਲ੍ਹਾਂ ਵਿਚੋਂ ਫੋਨ ਆਉਂਣਗੇ, ਨਸ਼ਾ ਵੀ ਵਿਕੇਗਾ ਗਲੀ-ਗਲੀ ਸਰਕਾਰੈ… ਇਹ ਹਾਲ ਪੰਜਾਬ ਚ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਕਰ ਦਿੱਤੇ ਹਨ। ਦੂਜੇ ਪਾਸੇ ਸਰਕਾਰ ਅਤੇ ਪੰਜਾਬ ਪੁਲਿਸ ਦੀ ਕਾਰਵਾਈ ਅਜੇ ਵੀ ਵੱਡੀਆਂ-ਛੋਟੀਆ ਮੁੱਛਾਂ ‘ਤੇ ਹੀ ਅੜੀ ਹੋਈ ਹੈ। ਇਹ ਗੱਲ ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚੋਂ ਫ਼ੋਨ-ਸਿਮ ਮਿਲਣਾ, ਫਿਰੌਤੀ ਦੀਆਂ ਕਾਲਾਂ, ਨਸ਼ਾ ਕਰਨ ਦੇ ਨਾਲ-ਨਾਲ ਇੱਕ ਘੰਟੇ ਤੱਕ ਗੈਂਗਸਟਰਾਂ ਦੇ ਲਾਈਵ ਇੰਟਰਵਿਊ ਦੇਣਾ ਸਰਕਾਰ ਅਤੇ ਪੁਲਿਸ ਦੀ ਨਾਕਾਮੀ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਜੇ ਭਗਵੰਤ ਮਾਨ ਦੀ ਸਰਕਾਰ ਜੇਲ੍ਹਾਂ ਵਿੱਚ ਬੰਦ ਗੁੰਡਿਆਂ ਨੂੰ ਕਾਬੂ ਨਹੀਂ ਕਰ ਸਕਦੀ ਤਾਂ ਜੇਲ੍ਹਾਂ ਦੇ ਬਾਹਰ ਖੁੱਲ੍ਹੇਆਮ ਘੁੰਮ ਰਹੇ ਗੁੰਡਿਆਂ ਖ਼ਿਲਾਫ਼ ਕੀ ਕਾਰਵਾਈ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਚ ਨਸ਼ੇ ਦੀ ਓਵਰਡੋਜ਼ ਕਾਰਨ ਰੋਜ਼ਾਨਾ ਮੌਤਾਂ ਹੋ ਰਹੀਆਂ ਹਨ, ਜੋ ਕਿ ਅਖਬਾਰਾਂ ਦੀਆਂ ਸੁਰਖੀਆਂ ਵੀ ਬਣਦੀਆਂ ਹਨ, ਫਿਰ ਵੀ ਜ਼ਿੰਮੇਵਾਰ ਅਧਿਕਾਰੀਆਂ ਦੀ ਅਣਗਹਿਲੀ ਕਾਰਨ ਨਸ਼ੇ ਖੁੱਲ੍ਹੇਆਮ ਵਿਕ ਰਹੇ ਹਨ।ਅਖੀਰ ਵਿੱਚ ਭਾਜਪਾ ਆਗੂ ਅਰਵਿੰਦ ਖੰਨਾ ਨੇ ਭਗਵੰਤ ਮਾਨ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਦੀਆਂ ਜੇਲ੍ਹਾਂ ਵਿੱਚੋਂ ਅਪਰਾਧੀ ਘੰਟਾ ਘੰਟਾ ਲਾਈਵ ਹੋ ਕੇ ਕਤਲਾਂ ਅਤੇ ਹੋਰਨਾਂ ਘਟਨਾਵਾਂ ਦੀ ਜ਼ਿੰਮੇਵਾਰੀ ਲੈਂਦੇ ਹਨ। ਇਸੇ ਤਰ੍ਹਾਂ ਤੁਸੀਂ ਵੀ ਇੱਕ ਘੰਟਾ ਪ੍ਰੈਸ ਕਾਨਫਰੰਸ ਕਰਕੇ ਪੰਜਾਬ ਵਿੱਚ ਵਿਗੜ ਰਹੀ ਅਮਨ-ਕਾਨੂੰਨ ਅਤੇ ਨਸ਼ਿਆਂ ਬਾਰੇ ਆਪਣੀ ਗੱਲ ਰੱਖਣ ਦੀ ਖੇਚਲ਼ ਕਰੋਂ।

PM ਨਰਿੰਦਰ ਮੋਦੀ ਨੇ ਵਾਰਾਣਸੀ ਲੋਕ ਸਭਾ…

ਨਵੀਂ ਦਿੱਲੀ 14 ਮਈ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਵਾਰਾਣਸੀ ਲੋਕ ਸਭਾ ਸੀਟ ਤੋਂ ਅਪਣਾ ਨਾਮਜ਼ਦਗੀ ਪੱਤਰ…

ਹੁਣ ਦਿੱਲੀ ਦੇ 4 ਹਸਪਤਾਲਾਂ…

ਨਵੀਂ ਦਿੱਲੀ, 14 ਮਈ -ਦਿੱਲੀ ਦੇ 4…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਬਿਹਾਰ ਦੇ ਸਾਬਕਾ ਉਪ ਮੁੱਖ…

ਪਟਨਾ, 14 ਮਈ 2024 : ਲਗਭਗ ਢਾਈ…

Listen Live

Subscription Radio Punjab Today

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ ਸਮਾਗਮ ’ਤੇ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੇ ਸ਼ਹੀਦੀ ਸਮਾਗਮਾਂ ਮੌਕੇ ਜਰਮਨੀ ਦੇ ਸ਼ਹਿਰ ਫਰੈਂਕਫੋਰਟ ਵਿਚ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

ਕੈਨੇਡਾ ਵਿਚ ਲੱਖਾਂ ਡਾਲਰ ਦਾ…

13 ਮਈ 2024- : ਕੈਨੇਡਾ ਦੇ ਟੋਰਾਂਟੋ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

Our Facebook

Social Counter

  • 40341 posts
  • 0 comments
  • 0 fans