Menu

ਪਾਵਰਕੌਮ ਤਾਲਮੇਲ ਸੰਘਰਸ਼ ਕਮੇਟੀ ਵਲੋਂ ਵੇਰਕਾ ਮਿਲਕ ਪਲਾਂਟ ਦੇ ਕਾਮਿਆਂ ਦੇ ਹੱਕੀ ਸੰਘਰਸ਼ ਦੀ ਹਮਾਇਤ ਦਾ ਐਲਾਨ

18, ਮਾਰਚ- ਪਾਵਰਕੌਮ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਵਲੋਂ ਪੰਜਾਬ ਸਰਕਾਰ ਦੇ ਇਕ ਨਵੇਂ ਅਤੇ ਪਹਿਲਾਂ ਦੇ ਮੁਕਾਬਲੇ ਹੋਰ ਵਧ ਤਬਾਹਕੁੰਨ ਕਾਮਾ ਦੋਖੀ ਹਮਲੇ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ ਕਰਦੇ ਹੋਏ ਵੇਰਕਾ ਮਿਲਕ ਪਲਾਂਟ ਦੇ ਕਾਮਿਆਂ ਦੇ ਹੱਕੀ ਸੰਘਰਸ਼ ਦੀ ਹਮਾਇਤ ਦਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ  ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂ ਅਤੇ ਸਿਮਰਨਜੀਤ ਸਿੰਘ ਨੀਲੋਂ ਨੇ ਦੱਸਿਆ ਕਿ ਅਸੀਂ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਆਊਟਸੋਰਸਡ ਮੁਲਾਜ਼ਮ ਪਿਛਲੇ ਲੰਬੇ ਸਮੇਂ ਤੋਂ ਸਮੇਂ ਦੀ ਹਰ ਹਕੂਮਤ ਪਾਸੋਂ ਵਿਭਾਗਾਂ ਵਿਚ ਲਿਆ ਕੇ ਰੈਗੂਲਰ ਕਰਨ ਦੀ ਮੰਗ ਲਈ ਸੰਘਰਸ਼ ਕਰਦੇ ਆ ਰਹੇ ਹਾਂ। ਸਾਡਾ ਕਹਿਣਾ ਸੀ ਕਿ ਇਨ੍ਹਾਂ ਸੇਵਾ ਦੇ ਵਿਭਾਗਾਂ ਵਿਚ ਆਊਟਸੋਰਸਡ ਲੇਬਰ ਪ੍ਰਣਾਲੀ ਲੋਟੂ ਕੰਪਨੀਆਂ ਅਤੇ ਠੇਕੇਦਾਰਾਂ ਨੂੰ ਸਰਕਾਰੀ ਵਿਭਾਗਾਂ ਵਿਚ ਦਾਖਲ ਹੋਣ, ਲੁੱਟ ਕਰਨ ਅਤੇ ਮੁਨਾਫ਼ੇ ਕਮਾਉਣ ਦਾ ਰਾਹ ਖੋਲ੍ਹਦੀ ਹੈ। ਜਿਸ ਨਾਲ ਇਹ ਵਿਭਾਗ ਅਤੇ ਇਨ੍ਹਾਂ ਵਿਚ ਕੰਮ ਕਰਦੇ ਆਊਟਸੋਰਸਡ ਮੁਲਾਜ਼ਮ ਤਿਖੀ ਲੁੱਟ ਦੀ ਮਾਰ ਹੇਠ ਤਾਂ ਆਉਂਦੇ ਹੀ ਹਨ। ਤਾਲਮੇਲ ਸੰਘਰਸ਼ ਕਮੇਟੀ ਸਰਕਾਰ ਦੀ ਇਸ ਕਾਰਪੋਰੇਟ ਪੱਖੀ ਅਤੇ ਮੁਲਾਜ਼ਮ ਦੋਖੀ ਨੀਤੀ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ ਅਤੇ ਵੇਰਕਾ ਮਿਲਕ ਪਲਾਂਟ ਦੇ ਕਾਮਿਆਂ ਦੇ ਹੱਕੀ ਸੰਘਰਸ਼ ਦੀ ਹਮਾਇਤ ਦਾ ਐਲਾਨ ਕਰਦੀ ਹੋਈ। ਇਸ ਮੌਕੇ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰ ਇਨ੍ਹਾਂ ਕਾਮਾ ਅਤੇ ਦੇਸ਼ ਵਿਰੋਧੀ ਧੋਖੇਬਾਜ਼ ਕਾਰਵਾਈਆਂ ਨੂੰ ਤੁਰੰਤ ਬੰਦ ਕਰਕੇ ਸਰਕਾਰੀ ਵਿਭਾਗਾਂ ਵਿਚੋਂ ਕੰਪਨੀਆਂ ਅਤੇ ਠੇਕੇਦਾਰਾਂ ਨੂੰ ਬਾਹਰ ਕੱਢ ਕੇ ਆਊਟਸੋਰਸਡ ਮੁਲਾਜ਼ਮਾਂ ਨੂੰ ਵਿਭਾਗਾਂ ਵਿਚ ਲਿਆ ਕੇ ਰੈਗੂਲਰ ਕਰੇ। ਨਹੀਂ ਤਾਂ ਸਮੂਹ ਆਊਟਸੋਰਸਡ ਮੁਲਾਜ਼ਮ ਵੇਰਕਾ ਮਿਲਕ ਪਲਾਂਟ ਦੇ ਕਾਮਿਆਂ ਦੇ ਸੰਘਰਸ਼ ਵਿਚ ਸ਼ਾਮਲ ਹੋਣ ਲਈ ਮਜ਼ਬੂਰ ਹੋਣਗੇ ਜਿਸ ਲਈ ਪੰਜਾਬ ਸਰਕਾਰ ਖੁਦ ਜ਼ਿੰਮੇਵਾਰ ਹੋਵੇਗੀ।

ਦੇਸ਼ ‘ਚ ਫਿਰ ਵੱਧ ਰਿਹਾ ਕੋਰੋਨਾ, 24…

26, ਮਾਰਚ- ਕੇਂਦਰੀ ਸਿਹਤ ਮੰਤਰਾਲੇ ਦੇ ਐਤਵਾਰ ਦੇ ਅੰਕੜਿਆਂ ਅਨੁਸਾਰ ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਵਿਡ-19 ਦੇ 1,890…

ਭੋਜਪੁਰੀ ਐਕਟ੍ਰੈਸ ਆਕਾਂਸ਼ਾ ਦੁਬੇ ਦੀ…

26, ਮਾਰਚ- ਭੋਜਪੁਰੀ ਅਭਿਨੇਤਰੀ ਆਕਾਂਸ਼ਾ ਦੁਬੇ ਨੇ…

ਮੁੰਬਈ ਪੁਲਿਸ ਨੇ ਕੀਤੀ ਵੱਡੀ…

26, ਮਾਰਚ- ਸਲਮਾਨ ਖਾਨ ਨੂੰ ਧਮਕੀ ਦੇਣ…

ਦੇਸ਼ ਲਈ ਹਜ਼ਾਰਾਂ ਕਿਲੋਮੀਟਰ ਤੁਰਨ…

26, ਮਾਰਚ- ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ…

Listen Live

Subscription Radio Punjab Today

Our Facebook

Social Counter

  • 29792 posts
  • 0 comments
  • 0 fans

ਅਮਰੀਕਾ ‘ਚ ਤੂਫਾਨ ਨੇ ਮਚਾਈ ਤਬਾਹੀ, 26…

26, ਮਾਰਚ- ਅਮਰੀਕਾ ਦੇ ਮਿਸੀਸਿਪੀ ‘ਚ ਸ਼ੁੱਕਰਵਾਰ ਦੇਰ ਰਾਤ ਆਏ ਤੂਫਾਨ ਕਾਰਨ 26 ਲੋਕਾਂ ਦੀ ਮੌਤ ਹੋ ਗਈ। ਖੇਤਰ…

25 ਸਾਲਾ US ਟ੍ਰਾਂਸਜੈਂਡਰ ਫਲਾਈਟ…

24 ਮਾਰਚ 2023-ਅਮਰੀਕਾ ਦੇ ਕੋਲੋਰਾਡੋ ‘ਚ ਰਹਿਣ…

ਖੁਫੀਆ ਰਿਪੋਰਟ ‘ਚ ਹੋਇਆ ਖੁਲਾਸਾ…

24 ਮਾਰਚ, 2023: ਭਗੌੜੇ ਅੰਮ੍ਰਿਤਪਾਲ ਸਿੰਘ ਨੇ…

WhatsApp ਦਾ ਨਵਾਂ ਅਪਡੇਟ,ਗਰੁੱਪ ਐਡਮਿਨ…

23 ਮਾਰਚ 2023-ਮੈਟਾ ਦੇ ਸੀਈਓ ਮਾਰਕ ਜ਼ੁਕਰਬਰਗ…