Menu

ਪੰਜਾਬ ਪੁਲਿਸ ਨੇ ‘‘ਵਾਰਿਸ ਪੰਜਾਬ ਦੇ ’ ਦੇ ਕਾਰਕੁਨਾਂ ’ਤੇ ਕੱਸਿਆ ਸ਼ਿਕੰਜਾ, 78 ਗ੍ਰਿਫ਼ਤਾਰ

19, ਮਾਰਚ : ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ‘ਵਾਰਿਸ ਪੰਜਾਬ ਦੇ’ (ਡਬਲਯੂ.ਪੀ.ਡੀ.) ਦੇ ਕਾਰਕੁੰਨਾਂ , ਜਿਨ੍ਹਾਂ ਵਿਰੁੱਧ ਕਈ ਅਪਰਾਧਿਕ ਮਾਮਲੇ ਦਰਜ ਹਨ , ਖ਼ਿਲਾਫ਼ ਸੂਬੇ ਵਿੱਚ ਇੱਕ ਵਿਆਪਕ ਸੂਬਾ-ਪੱਧਰੀ ਘੇਰਾਬੰਦੀ ਅਤੇ ਖੋਜ ਅਪ੍ਰੇਸ਼ਨ (ਸੀ.ਏ.ਐਸ.ਓ.) ਆਰੰਭਿਆ ਹੈ। ਅਪਰੇਸ਼ਨ ਦੌਰਾਨ ਹੁਣ ਤੱਕ ਕੁੱਲ 78 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ ਕਈਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ ਹੈ। ਇਸ ਸੰਬੰਧੀ ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਸ਼ਨੀਵਾਰ ਦੁਪਹਿਰ ਨੂੰ ਜਲੰਧਰ ਜ਼ਿਲ੍ਹੇ ਦੇ ਸ਼ਾਹਕੋਟ-ਮਲਸੀਆਂ ਰੋਡ ’ਤੇ ਪੁਲਿਸ ਵੱਲੋਂ ‘ਵਾਰਿਸ ਪੰਜਾਬ ਦੇ ’ (ਡਬਲਯੂ.ਪੀ.ਡੀ.) ਕੇ ਕਾਰਕੁੰਨਾਂ ਦੀਆਂ ਕਈ ਗਤੀਵਿਧੀਆਂ ਨੂੰ ਰੋਕਿਆ ਗਿਆ ਅਤੇ 7 ਵਿਅਕਤੀਆਂ ਨੂੰ ਮੌਕੇ ਤੋਂ ਹੀ  ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਸਮੇਤ ਕਈ ਹੋਰ ਫ਼ਰਾਰ ਹਨ, ਜਿੰਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਵੱਡੇ ਪੱਧਰ ’ਤੇ ਕੀਤੀ ਜਾ ਰਹੀ ਹੈ।
ਇਸ ਸੂਬਾ ਪੱਧਰੀ ਕਾਰਵਾਈ ਦੌਰਾਨ ਹੁਣ ਤੱਕ 9 ਹਥਿਆਰ, ਜਿਨ੍ਹਾਂ ਵਿੱਚ ਇੱਕ .315 ਬੋਰ ਦੀ ਰਾਈਫਲ, 12 ਬੋਰ ਦੀਆਂ ਸੱਤ ਰਾਈਫਲਾਂ, ਇੱਕ ਰਿਵਾਲਵਰ ਅਤੇ ਵੱਖ-ਵੱਖ ਕੈਲੀਬਰ ਦੇ 373 ਜਿੰਦਾ ਕਾਰਤੂਸ ਸ਼ਾਮਲ ਹਨ। ਬੁਲਾਰੇ ਨੇ ਦੱਸਿਆ ਕਿ ਡਬਲਯੂ.ਪੀ.ਡੀ. ਦੇ ਕਾਰਕੁੰਨ ਚਾਰ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਹਨ , ਜਿਨ੍ਹਾਂ ਵਿੱਚ  ਸਮਾਜ ਵਿੱਚ ਅਸਥਿਰਤਾ ਫੈਲਾਉਣ, ਇਰਾਦਾ ਕਤਲ , ਪੁਲਿਸ ਮੁਲਾਜ਼ਮਾਂ ’ਤੇ ਹਮਲਾ ਕਰਨ ਅਤੇ ਸਰਕਾਰੀ ਕਰਮਚਾਰੀਆਂ ਦੀਆਂ ਡਿਊਟੀਆਂ ਨੂੰ ਕਾਨੂੰਨੀ ਤਰੀਕੇ ਨਾਲ ਨਿਭਾਉਣ ਵਿੱਚ ਵਿਘਨ ਪਾਉਣ ਸੰਬੰਧੀ ਮਾਮਲੇ ਸ਼ਾਮਲ ਹਨ। ਉਨ੍ਹਾਂ ਅੱਗੇ ਕਿਹਾ ਕਿ ਅਜਨਾਲਾ ਪੁਲਿਸ ਥਾਣੇ ’ਤੇ ਹਮਲੇ ਲਈ ‘ਡਬਲਯੂ.ਪੀ.ਡੀ.’ ਦੇ ਕਾਰਕੁੰਨਾਂ ਵਿਰੁੱਧ ਮੁਕੱਦਮਾ ਨੰਬਰ 39 ਮਿਤੀ 24-02-2023 ਦਰਜ ਹੈ।
ਉਨ੍ਹਾਂ ਕਿਹਾ ਕਿ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਨਾਲ ਕਾਨੂੰਨ ਮੁਤਾਬਕ ਨਜਿੱਠਿਆ ਜਾਵੇਗਾ ਅਤੇ ਪੁਲਿਸ ਨੂੰ ਸਾਰੇ ਲੋੜੀਂਦੇ ਵਿਅਕਤੀ, ਖੁਦ ਨੂੰ ਕਾਨੂੰਨ ਹਵਾਲੇ ਕਰਨ। ਉਨ੍ਹਾਂ ਕਿਹਾ ਕਿ ਕਾਨੂੰਨੀ ਬਚਾਅ ਸੰਬੰਧੀ  ਉਨ੍ਹਾਂ ਦੇ ਸੰਵਿਧਾਨਕ ਅਧਿਕਾਰਾਂ ਦੀ ਰੱਖਿਆ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ  ਸਾਰੇ ਆਮ-ਓ-ਖ਼ਾਸ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਝੂਠੀਆਂ ਖ਼ਬਰਾਂ ਅਤੇ ਅਫਵਾਹਾਂ ’ਤੇ ਧਿਆਨ ਨਾ ਦੇਣ। ਸੂਬੇ ਵਿੱਚ ਸਥਿਤੀ ਪੂਰੀ ਤਰ੍ਹਾਂ ਕਾਬੂ ਵਿੱਚ ਹੈ ਅਤੇ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਸ਼ਰਾਰਤੀ ਗਤੀਵਿਧੀਆਂ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans