19 ਮਾਰਚ, 2023: ਪੰਜਾਬ ਚ ਮੋਬਾਈਲ ਇੰਟਰਨੈਟ ਸੇਵਾ ’ਤੇ 20 ਮਾਰਚ ਦੁਪਹਿਰ 12.00 ਵਜੇ ਤੱਕ ਪਾਬੰਦੀ ਵਧਾ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਪਿਛਲੇ 24 ਘੰਟੇ ਲਈ ਪਾਬੰਦੀ ਲਗਾਈ ਸੀ। ਪੰਜਾਬ ਵਿਚ ਸੁਰੱਖਿਆ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਜ਼ਿਲ੍ਹਿਆਂ ’ਚ ਫਲੈਗ ਮਾਰਚ ਕੀਤਾ ਜਾ ਰਿਹਾ ਹੈ। ਜਨਤਾ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਜਾ ਰਹੀ ਹੈ। ਇਸ ਦੌਰਾਨ ਹੀ ਵੱਡੀ ਖਬਰ ਸਾਹਮਣੇ ਆਈ ਹੈ ਕਿ ਪੰਜਾਬ ਸਰਕਾਰ ਨੇ ਇੰਟਰਨੈੱਟ ’ਤੇ ਪਾਬੰਦੀ ਕੱਲ੍ਹ 12 ਵਜੇ ਤੱਕ ਵਧਾ ਦਿੱਤੀ ਗਈ ਹੈ।ਤਾਜ਼ਾ ਜਾਣਕਾਰੀ ਮੁਤਾਬਕ ਹੁਣ ਭਲਕੇ ਯਾਨੀ ਸੋਮਵਾਰ ਦੁਪਹਿਰ 12 ਵਜੇ ਤੱਕ ਮੋਬਾਈਲ ਇੰਟਰਨੈੱਟ ਠੱਪ ਰਹੇਗਾ ਅਤੇ ਇਸ ਦੇ ਨਾਲ ਹੀ ਐਸ.ਐਮ.ਐਸ. ਸੇਵਾਵਾਂ ਵੀ ਬੰਦ ਰਹਿਣਗੀਆਂ। ਇਸ ਤੋਂ ਇਲਾਵਾ ਪੰਜਾਬ ਦੇ ਕਈ ਇਲਾਕਿਆਂ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।
