19 ਮਾਰਚ 2023-ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਭਗੌੜਾ ਐਲਾਨ ਦਿੱਤਾ ਗਿਆ ਹੈ ਤੇ ਇਸੇ ਵਿਚਾਲੇ ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਦਲਜੀਤ ਕਲਸੀ, ਜਿਸ ਨੂੰ ਕਿ ਅੰਮ੍ਰਿਤਪਾਲ ਸਿੰਘ ਦਾ ਕਰੀਬੀ ਮੰਨਿਆ ਜਾਂਦਾ ਹੈ, ਨੂੰ ਪੰਜਾਬ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ।ਮਿਲੀ ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਨੇ ਦਲਜੀਤ ਕਲਸੀ ਨੂੰ ਬੀਤੀ ਦੇਰ ਰਾਤ ਗ੍ਰਿਫਤਾਰ ਕੀਤਾ। ਦਲਜੀਤ ਕਲਸੀ ਦੀਪ ਸਿੱਧੂ ਦਾ ਵੀ ਕਰੀਬੀ ਸੀ। ਉਸ ਦੀਆਂ ਦੀਪ ਸਿੱਧੂ ਨਾਲ ਕਈ ਫੋਟੋਆਂ ਵਾਇਰਲ ਹੋਈਆਂ ਸਨ। ਇਥੇ ਇਹ ਵੀ ਦੱਸਣਾ ਜ਼ਰੂਰੀ ਹੈ ਕਿ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਖਿਲਾਫ ਵੱਡਾ ਐਕਸ਼ਨ ਲੈਂਦੇ ਹੋਇਆ ਉਸ ਦੇ 78 ਸਮਰਥਕਾਂ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ ਜਦੋਂ ਕਿ ਉਹ ਖੁਦ ਫਰਾਰ ਦੱਸਿਆ ਜਾ ਰਿਹਾ ਹੈ। ਪੰਜਾਬ ਪੁਲਿਸ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਫੇਕ ਨਿਊਜ਼ ਤੇ ਅਫਵਾਹਾਂ ਉਤੇ ਧਿਆਨ ਨਾ ਦਿਓ।ਸੂਬੇ ਵਿਚ ਸਥਿਤੀ ਪੂਰੀ ਤਰ੍ਹਾਂ ਸਥਿਰ ਹੈ। ਪੁਲਿਸ ਨੇ ਕਿਹਾ ਕਿ ਸੂਬੇ ਵਿਚ ਸ਼ਾਂਤੀ ਨੂੰ ਵਿਗਾੜਨ ਲਈ ਸ਼ਰਾਰਤੀ ਗਤੀਵਿਧੀਆਂ ਵਿਚ ਸ਼ਾਮਲ ਸਾਰੇ ਵਿਅਕਤੀਆਂ ਨਾਲ ਸਖਤੀ ਨਾਲ ਨਿਪਟਿਆ ਜਾਵੇਗਾ।