19, ਮਾਰਚ- ਪੰਜਾਬ ਪੁਲਿਸ ਵਲੋਂ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੀ ਭਾਲ ‘ਚ ਪੁਲਿਸ ਵਲੋਂ ਪੰਜਾਬ ਭਰ ‘ਚ ਸਰਚ ਆਪਰੇਸ਼ਨ ਜਾਰੀ ਹੈ। ਇਸੇ ਦੌਰਾਨ ਤਰਨਤਾਰਨ ‘ਚ ਅੰਮ੍ਰਿਤਪਾਲ ਸਿੰਘ ਦੇ 12 ਸਮਰੱਥਕਾਂ ਨੂੰ ਰਾਊਂਡਅਪ ਕੀਤਾ ਗਿਆ ਹੈ। ਇੱਕ ਹੋਰ ਤਾਜ਼ਾ ਖ਼ਬਰ ਆ ਰਹੀ ਹੈ ਕਿ ਬਠਿੰਡਾ ਤੋਂ ਅੰਮ੍ਰਿਤਪਾਲ ਸਿੰਘ ਦੇ ਦੋ ਹੋਰ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹੁਣ ਤੱਕ ਬਠਿੰਡਾ ਤੋਂ ਉਸਦੇ ਕੁਲ 20 ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।