Menu

ਪੰਜਾਬ ਪੁਲਿਸ ਦੀ ਗ੍ਰਿਫਤ ਚ ਅੰਮ੍ਰਿਤਪਾਲ ਸਿੰਘ ਦੇ 4 ਸਮਰਥਕ

19 ਮਾਰਚ 2023-ਪੰਜਾਬ ਪੁਲਿਸ ਵਲੋਂ ਅੰਮ੍ਰਿਤਪਾਲ ਸਿੰਘ ਦੇ ਕਈ ਸਮਰਥਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ ਅਤੇ ਪੁਲਿਸ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਅਜੇ ਵੀ ਉਨ੍ਹਾਂ ਦੀ ਗ੍ਰਿਫ਼ਤ ਵਿਚੋਂ ਬਾਹਰ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਵੀ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਵੀਡੀਓ ਵਿਚ ਚਾਰ ਵਿਅਕਤੀ ਦਿਖਾਈ ਦੇ ਰਹੇ ਹਨ ਜਿਨ੍ਹਾਂ ਦੀ ਪਛਾਣ ਰਾਜਾਤਾਲ, ਅੰਮ੍ਰਿਤਸਰ ਦੇ ਰਹਿਣ ਵਾਲੇ ਹਰਮਿੰਦਰ ਸਿੰਘ, ਸਿਰਸਾ ਦੇ ਅਮਨਦੀਪ ਸਿੰਘ (21), ਗੁਰਬੀਰ ਸਿੰਘ, ਵੈਰੋਵਾਲ ਅਤੇ ਬਲਜਿੰਦਰ ਸਿੰਘ ਬਰਨਾਲਾ ਦੇ ਰਹਿਣ ਵਾਲੇ ਵਜੋਂ ਹੋਈ ਹੈ। ਹਰਮਿੰਦਰ ਸਿੰਘ ਨੇ ਦੱਸਿਆ ਕਿ ਉਹ ਨਵੰਬਰ ਤੋਂ ਇਸ ਜਥੇਬੰਦੀ ਨਾਲ ਜੁੜਿਆ ਹੋਇਆ ਹੈ।ਸੂਤਰਾਂ ਦੇ ਹਵਾਲੇ ਤੋਂ ਖਬਰਾਂ ਮਿਲ ਰਹੀਆਂ ਸਨ ਕਿ ਅੰਮ੍ਰਿਤਪਾਲ ਸਿੰਘ ਦੇ ਚਾਰ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ ਜਿਨ੍ਹਾਂ ਨੂੰ ਪੰਜਾਬ ਪੁਲਿਸ ਅਸਮ ਲੈ ਜਾ ਰਹੀ ਹੈ। ਹੁਣ ਇਸ ਦੀ ਇੱਕ ਵੀਡੀਓ ਸਾਹਮਣੇ ਆਈ ਹੈ ਜਿਸ ਵਿਚ ਇਸ ਗੱਲ ਦੀ ਪੁਸ਼ਟੀ ਹੋਈ ਹੈ।ਵੀਡੀਓ ਵਿਚ ਸਾਫ ਸੁਣਿਆ ਜਾ ਰਿਹਾ ਹੈ ਕਿ ਪੁਲਿਸ ਵਾਲੇ ਇਨ੍ਹਾਂ ਤੋਂ ਜਾਣਕਾਰੀ ਲੈ ਰਹੇ ਹਨ ਜਿਸ ਵਿਚ ਅਮਨਦੀਪ ਸਿੰਘ ਨੇ ਦੱਸਿਆ ਕਿ ਉਹ ਸਿਰਸਾ ਦਾ ਰਹਿਣ ਵਾਲਾ ਹੈ ਅਤੇ ਨਸ਼ਾ ਛੱਡਣ ਲਈ ਇਥੇ ਆਇਆ ਸੀ। ਇਸ ਤੋਂ ਇਲਾਵਾ ਹਰਮਿੰਦਰ ਸਿੰਘ ਦੇ ਦੱਸਣ ਮੁਤਾਬਕ ਉਹ ਲੰਬੇ ਸਮੇਂ ਤੋਂ ਇਸ ਜਥੇਬੰਦੀ ਦੇ ਨਾਲ ਹੈ।ਉਸ ਨੇ ਦੱਸਿਆ ਕਿ ਦੀਪ ਸਿੱਧੂ ਦੇ ਵੇਲੇ ਤੋਂ ਹੀ ਉਹ ਸੰਸਥਾ ਨਾਲ ਜੁੜਿਆ ਹੋਇਆ ਹੈ।ਦੱਸਣਯੋਗ ਹੈ ਕਿ ਪੁਲਿਸ ਨੇ ਇਨ੍ਹਾਂ ਚਾਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਇਨ੍ਹਾਂ ਦੇ ਕਬਜ਼ੇ ਵਿਚੋਂ ਹਥਿਆਰ ਅਤੇ ਕਾਰਤੂਸ ਵੀ ਬਰਾਮਦ ਹੋਏ ਹਨ। 

Weapons recoverd by police

 

 

 

 

 

 

ਜਾਦੂ-ਟੋਣੇ ਦੇ ਸ਼ੱਕ ਚ ਬਜ਼ੁਰਗ ਜੋੜੇ ਨੂੰ…

27 ਮਾਰਚ 2023-ਪੱਛਮੀ ਬੰਗਾਲ ਚ ਜਾਦੂ-ਟੋਣੇ ਦੇ ਸ਼ੱਕ ਚ ਇਕ ਬਜ਼ੁਰਗ ਜੋੜੇ ਦੀ ਕਥਿਤ ਤੌਰ ’ਤੇ ਹੱਤਿਆ ਕਰ ਦਿੱਤੀ…

ਕੇਂਦਰ ਸਰਕਾਰ ਨੇ ਵਧਾਈ ਮਨਰੇਗਾ…

27 ਮਾਰਚ 2023-ਕੇਂਦਰ ਸਰਕਾਰ ਨੇ ਵਿੱਤੀ ਸਾਲ…

ਕੈਲੀਫ਼ੋਰਨੀਆ ਦੇ ਇੱਕ ਗੁਰਦੁਆਰਾ ਸਾਹਿਬ…

27 ਮਾਰਚ 2023-ਕੈਲੀਫ਼ੋਰਨੀਆ ਦੇ ਇਕ ਗੁਰਦੁਆਰਾ ਸਾਹਿਬ…

ਦੇਸ਼ ‘ਚ ਫਿਰ ਵੱਧ ਰਿਹਾ…

26, ਮਾਰਚ- ਕੇਂਦਰੀ ਸਿਹਤ ਮੰਤਰਾਲੇ ਦੇ ਐਤਵਾਰ…

Listen Live

Subscription Radio Punjab Today

Our Facebook

Social Counter

  • 29802 posts
  • 0 comments
  • 0 fans

ਕੈਲੀਫ਼ੋਰਨੀਆ ਦੇ ਇੱਕ ਗੁਰਦੁਆਰਾ ਸਾਹਿਬ ਦੇ ਨੇੜੇ…

27 ਮਾਰਚ 2023-ਕੈਲੀਫ਼ੋਰਨੀਆ ਦੇ ਇਕ ਗੁਰਦੁਆਰਾ ਸਾਹਿਬ ਦੇ ਨੇੜੇ ਫਾਇਰਿੰਗ ਦੀ ਖਬਰ ਹੈ। ਦੋ ਵਿਅਕਤੀਆਂ ਨੂੰ ਗੋਲੀ ਲੱਗੀ ਹੈ।…

ਅਮਰੀਕਾ ‘ਚ ਤੂਫਾਨ ਨੇ ਮਚਾਈ…

26, ਮਾਰਚ- ਅਮਰੀਕਾ ਦੇ ਮਿਸੀਸਿਪੀ ‘ਚ ਸ਼ੁੱਕਰਵਾਰ…

25 ਸਾਲਾ US ਟ੍ਰਾਂਸਜੈਂਡਰ ਫਲਾਈਟ…

24 ਮਾਰਚ 2023-ਅਮਰੀਕਾ ਦੇ ਕੋਲੋਰਾਡੋ ‘ਚ ਰਹਿਣ…

ਖੁਫੀਆ ਰਿਪੋਰਟ ‘ਚ ਹੋਇਆ ਖੁਲਾਸਾ…

24 ਮਾਰਚ, 2023: ਭਗੌੜੇ ਅੰਮ੍ਰਿਤਪਾਲ ਸਿੰਘ ਨੇ…