Menu

ਚੰਡੀਗੜ੍ਹ ਜੇਲ੍ਹ ‘ਚ ਨਸ਼ੇ ਦੀ ਸਪਲਾਈ ਨਾਕਾਮ, ਪੈਰੋਲ ਤੋਂ ਪਰਤੇ ਕੈਦੀ ਦੇ ਜੁੱਤਿਆਂ ‘ਚੋਂ ਹੈਰੋਇਨ ਬਰਾਮਦ

19, ਮਾਰਚ- ਚੰਡੀਗੜ੍ਹ ਦੀ ਬੁੜੈਲ ਜੇਲ ‘ਚ ਇਕ ਕੈਦੀ ਨਸ਼ੀਲੇ ਪਦਾਰਥਾਂ ਦੀ ਡਿਲੀਵਰੀ ਹੋਣ ਤੋਂ ਪਹਿਲਾਂ ਹੀ ਜੇਲ੍ਹ ਦੇ ਗੇਟ ‘ਤੇ ਫੜਿਆ ਗਿਆ ਹੈ। ਕਾਬੂ ਕੀਤਾ ਗਿਆ ਕੈਦੀ ਪੈਰੋਲ ‘ਤੇ ਸੀ। ਸਮਰਪਣ ਦੌਰਾਨ ਜਦੋਂ ਉਸ ਦੀ ਜਾਂਚ ਕੀਤੀ ਗਈ ਤਾਂ ਇਹ ਨਸ਼ੀਲੀਆਂ ਦਵਾਈਆਂ ਉਸ ਦੀ ਜੁੱਤਿਆਂ ਵਿੱਚੋਂ ਬਰਾਮਦ ਹੋਈਆਂ। ਇਸ ਸੰਬੰਧੀ ਚੰਡੀਗੜ੍ਹ ਪੁਲਿਸ ਨੇ ਉਸ ਖ਼ਿਲਾਫ਼ NDPS ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ 17 ਫਰਵਰੀ ਨੂੰ ਪੈਰੋਲ ‘ਤੇ ਰਿਹਾਅ ਕੀਤਾ ਗਿਆ ਸੀ। 18 ਮਾਰਚ ਨੂੰ ਉਸ ਦੀ ਪੈਰੋਲ ਖ਼ਤਮ ਹੋਣ ਮਗਰੋਂ ਉਸ ਨੂੰ ਬੁੜੈਲ ਜੇਲ੍ਹ ਲਿਜਾਇਆ ਗਿਆ ਸੀ। ਜੇਲ੍ਹ ਦੇ ਗੇਟ ’ਤੇ ਪਹੁੰਚਣ ‘ਤੇ ਕਰੀਬ ਸ਼ਾਮ ਕਰੀਬ 6 ਵਜੇ ਵਾਰਡਰ ਨੇ ਉਸ ਦੀ ਚੈਕਿੰਗ ਕੀਤੀ ‘ਤਾ ਉਸ ਦੇ ਸੱਜੇ ਪੈਰ ‘ਤੇ ਕਾਲੀ ਜੁੱਤੀ ਦੇ ਤਲੇ ‘ਚੋਂ ਦੋ ਸ਼ੱਕੀ ਪਾਊਚ ਨਿਕਲੇ। ਇਸ ਦੀ ਜਾਂਚ ਦੌਰਾਨ ਗਾਂਜਾ ਅਤੇ ਹੈਰੋਇਨ ਬਰਾਮਦ ਹੋਈ। ਸੂਚਨਾ ਮੁਤਾਬਕ ਇਸ ਤੋਂ ਪਹਿਲਾਂ ਉਸ ਨੂੰ ਡਰੱਗਜ਼ ਕੇਸ ਵਿੱਚ ਹੀ 10 ਸਾਲ ਦੀ ਸਜ਼ਾ ਹੋਈ ਸੀ।

ਮੁਲਜ਼ਮ ਦੀ ਪਛਾਣ ਵਿਕਰਮ ਉਰਫ ਮੁੰਬਈ ਵਜੋਂ ਹੋਈ ਹੈ। ਉਹ ਸਮਾਲ ਫਲੈਟ, ਮਲੋਆ ਦਾ ਰਹਿਣ ਵਾਲਾ ਹੈ। ਪੁਲਿਸ ਨੂੰ ਉਸ ਦੇ ਕਬਜ਼ੇ ‘ਚੋਂ 6.1 ਗ੍ਰਾਮ ਹੈਰੋਇਨ ਅਤੇ 37.4 ਗ੍ਰਾਮ ਗਾਂਜਾ ਬਰਾਮਦ ਹੋਇਆ ਹੈ। ਚੰਡੀਗੜ੍ਹ ਪੁਲਿਸ ਨੇ ਜੇਲ੍ਹ ਐਕਟ, 2011 ਦੀ ਧਾਰਾ 52-ਏ(1) ਸਮੇਤ NDPS ਐਕਟ ਦੀਆਂ ਧਾਰਾਵਾਂ 20 ਅਤੇ 21 ਤਹਿਤ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਵਧੀਕ ਸੁਪਰਡੈਂਟ ਜੇਲ੍ਹ ਅਮਨਦੀਪ ਸਿੰਘ ਦੀ ਸ਼ਿਕਾਇਤ ’ਤੇ ਕੇਸ ਦਰਜ ਕੀਤਾ ਗਿਆ ਹੈ।

ਜਾਦੂ-ਟੋਣੇ ਦੇ ਸ਼ੱਕ ਚ ਬਜ਼ੁਰਗ ਜੋੜੇ ਨੂੰ…

27 ਮਾਰਚ 2023-ਪੱਛਮੀ ਬੰਗਾਲ ਚ ਜਾਦੂ-ਟੋਣੇ ਦੇ ਸ਼ੱਕ ਚ ਇਕ ਬਜ਼ੁਰਗ ਜੋੜੇ ਦੀ ਕਥਿਤ ਤੌਰ ’ਤੇ ਹੱਤਿਆ ਕਰ ਦਿੱਤੀ…

ਕੇਂਦਰ ਸਰਕਾਰ ਨੇ ਵਧਾਈ ਮਨਰੇਗਾ…

27 ਮਾਰਚ 2023-ਕੇਂਦਰ ਸਰਕਾਰ ਨੇ ਵਿੱਤੀ ਸਾਲ…

ਕੈਲੀਫ਼ੋਰਨੀਆ ਦੇ ਇੱਕ ਗੁਰਦੁਆਰਾ ਸਾਹਿਬ…

27 ਮਾਰਚ 2023-ਕੈਲੀਫ਼ੋਰਨੀਆ ਦੇ ਇਕ ਗੁਰਦੁਆਰਾ ਸਾਹਿਬ…

ਦੇਸ਼ ‘ਚ ਫਿਰ ਵੱਧ ਰਿਹਾ…

26, ਮਾਰਚ- ਕੇਂਦਰੀ ਸਿਹਤ ਮੰਤਰਾਲੇ ਦੇ ਐਤਵਾਰ…

Listen Live

Subscription Radio Punjab Today

Our Facebook

Social Counter

  • 29802 posts
  • 0 comments
  • 0 fans

ਕੈਲੀਫ਼ੋਰਨੀਆ ਦੇ ਇੱਕ ਗੁਰਦੁਆਰਾ ਸਾਹਿਬ ਦੇ ਨੇੜੇ…

27 ਮਾਰਚ 2023-ਕੈਲੀਫ਼ੋਰਨੀਆ ਦੇ ਇਕ ਗੁਰਦੁਆਰਾ ਸਾਹਿਬ ਦੇ ਨੇੜੇ ਫਾਇਰਿੰਗ ਦੀ ਖਬਰ ਹੈ। ਦੋ ਵਿਅਕਤੀਆਂ ਨੂੰ ਗੋਲੀ ਲੱਗੀ ਹੈ।…

ਅਮਰੀਕਾ ‘ਚ ਤੂਫਾਨ ਨੇ ਮਚਾਈ…

26, ਮਾਰਚ- ਅਮਰੀਕਾ ਦੇ ਮਿਸੀਸਿਪੀ ‘ਚ ਸ਼ੁੱਕਰਵਾਰ…

25 ਸਾਲਾ US ਟ੍ਰਾਂਸਜੈਂਡਰ ਫਲਾਈਟ…

24 ਮਾਰਚ 2023-ਅਮਰੀਕਾ ਦੇ ਕੋਲੋਰਾਡੋ ‘ਚ ਰਹਿਣ…

ਖੁਫੀਆ ਰਿਪੋਰਟ ‘ਚ ਹੋਇਆ ਖੁਲਾਸਾ…

24 ਮਾਰਚ, 2023: ਭਗੌੜੇ ਅੰਮ੍ਰਿਤਪਾਲ ਸਿੰਘ ਨੇ…