Menu

ਸਰਕਾਰਾਂ ਨੂੰ ਸਿਆਸੀ ਮੁਫਾਦਾਂ ਕਾਰਨ ਪੰਜਾਬ ਚ ਦਹਿਸ਼ਤ ਦਾ ਮਾਹੌਲ ਸਿਰਜਣ ਤੋਂ ਗੁਰੇਜ਼ ਕਰਨਾ ਚਾਹੀਦਾ- ਗਿਆਨੀ ਹਰਪ੍ਰੀਤ ਸਿੰਘ

19 ਮਾਰਚ 2023-ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਸਰਕਾਰਾਂ ਨੂੰ ਸਿਆਸੀ ਮੁਫਾਦਾਂ ਕਾਰਨ ਪੰਜਾਬ ਚ ਦਹਿਸ਼ਤ ਦਾ ਮਾਹੌਲ ਸਿਰਜਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਜਮਹੂਰੀਅਤ ਚ ਰਹਿ ਕੇ ਆਪਣੇ ਹੱਕਾਂ ਦੀ ਗੱਲ ਕਰਨ ਵਾਲੇ ਨੌਜਵਾਨ ਹਨ, ਉਨ੍ਹਾਂ ਨਾਲ ਸਰਕਾਰੀ ਜਬਰ ਅਤੇ ਨਜਾਇਜ਼ ਹਿਰਾਸਤਾਂ ਦਾ ਅਮਲ ਅਪਨਾਉਣ ਤੋਂ ਸਰਕਾਰਾਂ ਨੂੰ ਗੁਰੇਜ਼ ਕਰਨਾ ਚਾਹੀਦਾ ਹੈ ਕਿਉਂਕਿ ਪੰਜਾਬ ਨੇ ਪਹਿਲਾਂ ਹੀ ਬੜੇ ਸੰਤਾਪ ਹੰਢਾਏ ਹਨ ਅਤੇ ਹੁਣ ਚੰਗੇਰੇ ਭਵਿੱਖ ਵੱਲ ਤੁਰਨ ਦੀ ਲੋੜ ਹੈ। ਸਿੰਘ ਸਾਹਿਬ ਨੇ ਅੱਜ ਇੱਥੇ ਜਾਰੀ ਕੀਤੇ ਬਿਆਨ ਵਿਚ ਕਿਹਾ ਹੈ ਕਿ ਪੰਜਾਬ ਦੇ ਚੇਤਿਆਂ ਵਿਚ ਅਤੀਤ ਦੀਆਂ ਹਕੂਮਤਾਂ ਦੇ ਜਬਰ ਦੇ ਡੂੰਘੇ ਜ਼ਖ਼ਮ ਮੌਜੂਦ ਹਨ ਅਤੇ ਇਨ੍ਹਾਂ ਨੂੰ ਭਰਨ ਲਈ ਕਦੇ ਵੀ ਕਿਸੇ ਸਰਕਾਰ ਨੇ ਗੰਭੀਰਤਾ ਨਹੀਂ ਅਪਨਾਈ।ਉਨ੍ਹਾਂ ਕਿਹਾ ਕਿ ਇਸ ਸੰਦਰਭ ਨੂੰ ਅਣਡਿੱਠ ਨਹੀਂ ਕੀਤਾ ਜਾ ਸਕਦਾ ਕਿ ਸਿੱਖ ਨੌਜਵਾਨ ਮਾਨਸਿਕਤਾ ਅੰਦਰ ਸਮੇਂ-ਸਮੇਂ ਦੀਆਂ ਸਰਕਾਰਾਂ ਦੀਆਂ ਵਿਤਕਰੇਬਾਜ਼ੀਆਂ ਤੇ ਵਧੀਕੀਆਂ ਦੇ ਖਿਲਾਫ ਡਾਢਾ ਅਸੰਤੋਸ਼ ਮੌਜੂਦ ਹੈ ਪਰ ਸਿੱਖ ਨੌਜਵਾਨਾਂ ਦੇ ਜਜ਼ਬਾਤਾਂ ਨਾਲ ਖੇਡ ਕੇ ਉਨ੍ਹਾਂ ਨੂੰ ਦਿਸ਼ਾਹੀਣ ਕਰਨ ਅਤੇ ਬਲੀ ਦੇ ਬੱਕਰੇ ਬਣਾਉਣ ਲਈ ਵੀ ਵੱਡੀਆਂ ਸ਼ਕਤੀਆਂ ਲਗਾਤਾਰ ਮੌਕੇ ਦੀ ਤਾਕ ਵਿਚ ਰਹਿੰਦੀਆਂ ਹਨ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans