Menu

ਸਰਕਾਰਾਂ ਇੰਟਰਨੈੱਟ, ਬੱਸਾਂ ਬੰਦ ਕਰਨਾ, ਧਾਰਾ 144 ਲਾਉਣਾ, ਇਸ ਨਾਲ ਲੋਕਾਂ ਨੂੰ ਪੁਰਾਣੇ ਸਮੇਂ ਚੇਤੇ ਕਰਵਾ ਰਹੀਆਂ ਹਨ- ਐਡਵੋਕੇਟ ਧਾਮੀ

19 ਮਾਰਚ 2023-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਹੈ ਕਿ ਪੰਜਾਬ ‘ਚ ਸਰਕਾਰਾਂ ਨੂੰ ਡਰ ਦਾ ਮਾਹੌਲ ਨਹੀਂ ਸਿਰਜਣਾ ਚਾਹੀਦਾ। ਉਨ੍ਹਾਂ ਕਿਹਾ ਕਿ ਕੱਲ੍ਹ ਤੋਂ ਲੋਕਾਂ ਦੇ ਮਨਾਂ ਵਿਚ ਇਕ ਡਰ ਦਾ ਮਾਹੌਲ ਪਾ ਦਿੱਤਾ ਗਿਆ।ਇੰਟਰਨੈੱਟ, ਬੱਸਾਂ ਬੰਦ ਕਰਨਾ, ਧਾਰਾ 144 ਲਾਉਣਾ, ਇਸ ਨਾਲ ਲੋਕਾਂ ਨੂੰ ਪੁਰਾਣੇ ਸਮੇਂ ਚੇਤੇ ਕਰਵਾ ਰਹੇ ਹਨ। ਉਹ ਪੰਜਾਬ ਸਰਕਾਰ ਨੂੰ ਕਹਿਣਾ ਚਾਹੁੰਦੇ ਹਨ ਕਿ ਹਰ ਚੀਜ਼ ਦਾ ਇਕ ਸਿਸਟਮ ਹੁੰਦਾ ਹੈ। ਪਰ ਜੇਕਰ ਅਸੀਂ ਇਸ ਤਰ੍ਹਾਂ ਦਾ ਮਾਹੌਲ ਬਣਾ ਦੇਵਾਂਗੇ ਤਾਂ ਲੋਕਾਂ ਵਿਚ ਇਕ ਡਰ ਪੈਦਾ ਹੋ ਜਾਵੇਗਾ, ਫਿਰ ਉਹ ਡਰ ਦੇ ਮਾਹੌਲ ਵਿਚ ਕੁਝ ਹੋਰ ਸੋਚਣ ਲੱਗਦੇ ਹਨ। ਜੇਕਰ ਕਿਸੇ ਨੂੰ ਗ੍ਰਿਫਤਾਰ ਵੀ ਕਰਨਾ ਹੈ ਤਾਂ ਉਸ ਦਾ ਕੋਈ ਢੰਗ-ਤਰੀਕਾ ਹੁੰਦਾ ਹੈ। ਪਰ ਜਿਸ ਤਰ੍ਹਾਂ ਅੱਜ ਪੰਜਾਬ ਵਿਚ ਡਰ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ, ਉਹ ਕੋਈ ਚੰਗੀ ਗੱਲ ਨਹੀਂ ਹੈ। ਉਧਰ, ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਸਰਕਾਰਾਂ ਨੂੰ ਸਿਆਸੀ ਮੁਫਾਦਾਂ ਕਾਰਨ ਪੰਜਾਬ ਵਿਚ ਦਹਿਸ਼ਤ ਦਾ ਮਾਹੌਲ ਸਿਰਜਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਜਮਹੂਰੀਅਤ ਵਿਚ ਰਹਿ ਕੇ ਆਪਣੇ ਹੱਕਾਂ ਦੀ ਗੱਲ ਕਰਨ ਵਾਲੇ ਨੌਜਵਾਨ ਹਨ, ਉਨ੍ਹਾਂ ਨਾਲ ਸਰਕਾਰੀ ਜਬਰ ਅਤੇ ਨਜਾਇਜ਼ ਹਿਰਾਸਤਾਂ ਦਾ ਅਮਲ ਅਪਨਾਉਣ ਤੋਂ ਸਰਕਾਰਾਂ ਨੂੰ ਗੁਰੇਜ਼ ਕਰਨਾ ਚਾਹੀਦਾ ਹੈ ਕਿਉਂਕਿ ਪੰਜਾਬ ਨੇ ਪਹਿਲਾਂ ਹੀ ਬੜੇ ਸੰਤਾਪ ਹੰਢਾਏ ਹਨ ਅਤੇ ਹੁਣ ਚੰਗੇਰੇ ਭਵਿੱਖ ਵੱਲ ਤੁਰਨ ਦੀ ਲੋੜ ਹੈ।

ਜਾਦੂ-ਟੋਣੇ ਦੇ ਸ਼ੱਕ ਚ ਬਜ਼ੁਰਗ ਜੋੜੇ ਨੂੰ…

27 ਮਾਰਚ 2023-ਪੱਛਮੀ ਬੰਗਾਲ ਚ ਜਾਦੂ-ਟੋਣੇ ਦੇ ਸ਼ੱਕ ਚ ਇਕ ਬਜ਼ੁਰਗ ਜੋੜੇ ਦੀ ਕਥਿਤ ਤੌਰ ’ਤੇ ਹੱਤਿਆ ਕਰ ਦਿੱਤੀ…

ਕੇਂਦਰ ਸਰਕਾਰ ਨੇ ਵਧਾਈ ਮਨਰੇਗਾ…

27 ਮਾਰਚ 2023-ਕੇਂਦਰ ਸਰਕਾਰ ਨੇ ਵਿੱਤੀ ਸਾਲ…

ਕੈਲੀਫ਼ੋਰਨੀਆ ਦੇ ਇੱਕ ਗੁਰਦੁਆਰਾ ਸਾਹਿਬ…

27 ਮਾਰਚ 2023-ਕੈਲੀਫ਼ੋਰਨੀਆ ਦੇ ਇਕ ਗੁਰਦੁਆਰਾ ਸਾਹਿਬ…

ਦੇਸ਼ ‘ਚ ਫਿਰ ਵੱਧ ਰਿਹਾ…

26, ਮਾਰਚ- ਕੇਂਦਰੀ ਸਿਹਤ ਮੰਤਰਾਲੇ ਦੇ ਐਤਵਾਰ…

Listen Live

Subscription Radio Punjab Today

Our Facebook

Social Counter

  • 29803 posts
  • 0 comments
  • 0 fans

ਕੈਲੀਫ਼ੋਰਨੀਆ ਦੇ ਇੱਕ ਗੁਰਦੁਆਰਾ ਸਾਹਿਬ ਦੇ ਨੇੜੇ…

27 ਮਾਰਚ 2023-ਕੈਲੀਫ਼ੋਰਨੀਆ ਦੇ ਇਕ ਗੁਰਦੁਆਰਾ ਸਾਹਿਬ ਦੇ ਨੇੜੇ ਫਾਇਰਿੰਗ ਦੀ ਖਬਰ ਹੈ। ਦੋ ਵਿਅਕਤੀਆਂ ਨੂੰ ਗੋਲੀ ਲੱਗੀ ਹੈ।…

ਅਮਰੀਕਾ ‘ਚ ਤੂਫਾਨ ਨੇ ਮਚਾਈ…

26, ਮਾਰਚ- ਅਮਰੀਕਾ ਦੇ ਮਿਸੀਸਿਪੀ ‘ਚ ਸ਼ੁੱਕਰਵਾਰ…

25 ਸਾਲਾ US ਟ੍ਰਾਂਸਜੈਂਡਰ ਫਲਾਈਟ…

24 ਮਾਰਚ 2023-ਅਮਰੀਕਾ ਦੇ ਕੋਲੋਰਾਡੋ ‘ਚ ਰਹਿਣ…

ਖੁਫੀਆ ਰਿਪੋਰਟ ‘ਚ ਹੋਇਆ ਖੁਲਾਸਾ…

24 ਮਾਰਚ, 2023: ਭਗੌੜੇ ਅੰਮ੍ਰਿਤਪਾਲ ਸਿੰਘ ਨੇ…