Menu

ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ‘ਚੋਂ ਮਿਲੇ 9 ਮੋਬਾਇਲ

19 ਮਾਰਚ 2023-ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ‘ਚ ਜੇਲ੍ਹ ਸੁਪਰਡੈਂਟ ਗੁਰਨਾਮ ਲਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐੱਨ.ਐੱਲ.ਜੇ.ਡੀ ਮਸ਼ੀਨ ਦੀ ਮਦਦ ਨਾਲ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ 9 ਹੋਰ ਮੋਬਾਇਲ ਫੋਨ ਬਰਾਮਦ ਕੀਤੇ ਹਨ। ਜ਼ਿਕਰਯੋਗ ਹੈ ਕਿ ਕੱਲ੍ਹ ਜੇਲ੍ਹ ਪ੍ਰਸ਼ਾਸਨ ਨੇ ਇਸ ਜੇਲ੍ਹ ‘ਚੋਂ 11 ਮੋਬਾਇਲ ਫ਼ੋਨ ਬਰਾਮਦ ਕੀਤੇ ਸਨ। ਇਸ ਬਰਾਮਦਗੀ ਸਬੰਧੀ ਸਹਾਇਕ ਜੇਲ੍ਹ ਸੁਪਰਡੈਂਟ ਸੁਖਜਿੰਦਰ ਸਿੰਘ ਵੱਲੋਂ ਪੁਲਿਸ ਨੂੰ ਭੇਜੇ ਲਿਖਤੀ ਪੱਤਰ ਦੇ ਆਧਾਰ ’ਤੇ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਿਸ ਨੇ ਹਵਾਲਾਤੀ ਬਲਰਾਜ ਸਿੰਘ ਅਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਏਐੱਸਆਈ ਗੁਰਮੇਲ ਸਿੰਘ ਨੇ ਦੱਸਿਆ ਕਿ ਜੇਲ੍ਹ ਦੇ ਸਹਾਇਕ ਸੁਪਰਡੈਂਟ ਨੇ ਪੁਲਿਸ ਨੂੰ ਭੇਜੇ ਪੱਤਰ ‘ਚ ਕਿਹਾ ਕਿ ਜਦੋਂ ਉਨ੍ਹਾਂ ਨੇ ਸਟਾਫ਼ ਸਮੇਤ ਬਲਾਕ ਨੰਬਰ 1 ਦੀ ਬੈਰਕ ਨੰਬਰ 4 ਦੀ ਅਚਨਚੇਤ ਤਲਾਸ਼ੀ ਲਈ ਤਾਂ ਹਵਾਲਾਤੀ ਬਲਰਾਜ ਸਿੰਘ ਕੋਲੋਂ ਸਿਮ ਕਾਰਡ ਸਮੇਤ ਇਕ ਸੈਮਸੰਗ ਕੀਪੈਡ ਮੋਬਾਇਲ  ਬਰਾਮਦ ਹੋਇਆ। ਉਸ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਨੇ ਐੱਨ.ਐੱਲ.ਜੇ.ਡੀ ਮਸ਼ੀਨ ਦੀ ਮਦਦ ਨਾਲ ਵੱਖ-ਵੱਖ ਥਾਵਾਂ ’ਤੇ ਤਲਾਸ਼ੀ ਮੁਹਿੰਮ ਚਲਾ ਕੇ ਸੈਮਸੰਗ ਕੰਪਨੀ ਦੇ 7 ਅਤੇ ਨੌਕੀਆ ਕੰਪਨੀ ਦਾ ਇਕ ਮੋਬਾਇਲ ਫੋਨ ਬਰਾਮਦ ਕੀਤਾ ਹੈ। ਦੋ ਦਿਨਾਂ ‘ਚ ਫਿਰੋਜ਼ਪੁਰ ਜੇਲ੍ਹ ‘ਚੋਂ 20 ਮੋਬਾਇਲ ਮਿਲਣਾ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਤਫ਼ਤੀਸ਼ ਅਤੇ ਕਾਰਵਾਈ ਕਰਦਿਆਂ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਮੋਬਾਈਲ ਫ਼ੋਨ ਜੇਲ੍ਹ ਦੇ ਅੰਦਰ ਕਿਵੇਂ ਪਹੁੰਚੇ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans