Menu

ਦਿੱਲੀ ਦੇ ਮੰਗੋਲਪੁਰੀ ‘ਚ ਲੜਕੀ ਦੀ ਕੁੱਟਮਾਰ ਮਾਮਲਾ-ਸਵਾਤੀ ਮਾਲੀਵਾਲ ਨੇ ਪੁਲਿਸ ਨੂੰ ਨੋਟਿਸ ਕੀਤਾ ਜਾਰੀ

19 ਮਾਰਚ 2023-ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ‘ਚ ਦੋ ਨੌਜਵਾਨ ਦਿੱਲੀ ਦੇ ਟ੍ਰੈਫਿਕ ਵਿਚਾਲੇ ਇਕ ਲੜਕੀ ਨੂੰ ਜ਼ਬਰਦਸਤੀ ਕਾਰ ‘ਚ ਬਿਠਾਉਂਦੇ ਨਜ਼ਰ ਆਏ। ਇਸ ਵੀਡੀਓ ਦੇ ਆਧਾਰ ‘ਤੇ ਦਿੱਲੀ ਮਹਿਲਾ ਕਮਿਸ਼ਨ ਨੇ ਦਿੱਲੀ ਪੁਲਿਸ ਨੂੰ ਕਾਰਵਾਈ ਲਈ ਨੋਟਿਸ ਜਾਰੀ ਕੀਤਾ ਹੈ। ਵੀਡੀਓ ਨੂੰ ਸਾਂਝਾ ਕਰਦੇ ਹੋਏ ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਕਿਹਾ ਕਿ ਇੱਕ ਔਰਤ ਨੂੰ ਜ਼ਬਰਦਸਤੀ ਕਾਰ ਵਿੱਚ ਬਿਠਾ ਕੇ ਕੁੱਟਮਾਰ ਕਰਨ ਦੇ ਇਸ ਵਾਇਰਲ ਵੀਡੀਓ ਦਾ ਨੋਟਿਸ ਲੈਂਦਿਆਂ ਮੈਂ ਦਿੱਲੀ ਪੁਲਿਸ ਨੂੰ ਨੋਟਿਸ ਜਾਰੀ ਕਰ ਰਹੀ ਹਾਂ। ਵੀਡੀਓ ਨੂੰ ਲੈ ਕੇ ਦਿੱਲੀ ‘ਚ ਔਰਤਾਂ ਦੀ ਸੁਰੱਖਿਆ ‘ਤੇ ਇਕ ਵਾਰ ਫਿਰ ਸਵਾਲ ਉੱਠ ਰਹੇ ਹਨ। ਹਾਲਾਂਕਿ ਦਿੱਲੀ ਪੁਲਿਸ ਨੇ ਹੁਣ ਇਸ ਮਾਮਲੇ ਵਿੱਚ ਕਾਰਵਾਈ ਕੀਤੀ ਹੈ। ਹੁਣ ਤੱਕ ਦੀ ਜਾਂਚ ‘ਚ ਪਤਾ ਲੱਗਾ ਹੈ ਕਿ ਕਾਰ ਗੁਰੂਗ੍ਰਾਮ ਦੇ ਰਤਨ ਵਿਹਾਰ ਦੀ ਹੈ। ਇਸ ਮਾਮਲੇ ਦੀ ਜਾਂਚ ਲਈ ਦਿੱਲੀ ਪੁਲਿਸ ਨੇ ਇੱਕ ਟੀਮ ਦਾ ਗਠਨ ਕਰਕੇ ਜਾਂਚ ਦੇ ਹੁਕਮ ਦਿੱਤੇ ਹਨ। ਦਿੱਲੀ ਪੁਲਿਸ ਕਾਰ ਚਾਲਕ ਅਤੇ ਘਟਨਾ ਬਾਰੇ ਹੋਰ ਜਾਣਕਾਰੀ ਜੁਟਾਉਣ ਵਿੱਚ ਲੱਗੀ ਹੋਈ ਹੈ। ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਵੀਡੀਓ ‘ਚ ਮੰਗੋਲਪੁਰੀ ਫਲਾਈਓਵਰ ਦੇ ਕੋਲ ਇਕ ਵਿਅਕਤੀ ਨੂੰ ਦੋ ਵਿਅਕਤੀਆਂ ਵੱਲੋਂ ਕੁੱਟਮਾਰ ਅਤੇ ਜ਼ਬਰਦਸਤੀ ਕਾਰ ‘ਚ ਬਿਠਾਉਂਦੇ ਹੋਏ ਦੇਖਿਆ ਜਾ ਰਿਹਾ ਹੈ। ਦਿੱਲੀ ਪੁਲਿਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਮੁਢਲੀ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਕਾਰ ਗੁਰੂਗ੍ਰਾਮ ਦੇ ਰਤਨ ਵਿਹਾਰ ਪਤੇ ‘ਤੇ ਰਜਿਸਟਰਡ ਸੀ। ਇਸ ਪਤੇ ‘ਤੇ ਪੁਲਿਸ ਟੀਮ ਭੇਜ ਦਿੱਤੀ ਗਈ ਹੈ। ਇਸ ਮਾਮਲੇ ‘ਚ ਜਾਂਚ ਟੀਮ ਡਰਾਈਵਰ ਅਤੇ ਘਟਨਾ ਬਾਰੇ ਹੋਰ ਜਾਣਕਾਰੀ ਇਕੱਠੀ ਕਰਨ ‘ਚ ਲੱਗੀ ਹੋਈ ਹੈ।ਕਮਿਸ਼ਨ ਇਨ੍ਹਾਂ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਯਕੀਨੀ ਬਣਾਏਗਾ। ਸੋਸ਼ਲ ਮੀਡੀਆ ‘ਤੇ ਲੋਕ ਇਸ ‘ਤੇ ਕਈ ਤਰ੍ਹਾਂ ਨਾਲ ਟਿੱਪਣੀਆਂ ਕਰ ਰਹੇ ਹਨ।  ਦਿੱਲੀ ਪੁਲਿਸ ਦਾ ਕਹਿਣਾ ਹੈ ਕਿ ਲੜਕੀ ਅਤੇ ਉਸਦੇ ਦੋਸਤਾਂ ਵਿੱਚ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ ਸੀ, ਜਿਸ ਤੋਂ ਬਾਅਦ ਜਦੋਂ ਲੜਕੀ ਟੈਕਸੀ ਤੋਂ ਹੇਠਾਂ ਉਤਰ ਰਹੀ ਸੀ ਤਾਂ ਦੋਨਾਂ ਦੋਸਤਾਂ ਨੇ ਉਸਨੂੰ ਜ਼ਬਰਦਸਤੀ ਕਾਰ ਵਿੱਚ ਬਿਠਾਉਣ ਦੀ ਕੋਸ਼ਿਸ਼ ਕੀਤੀ। ਲੜਕੀ ਦੇ ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

ਕੈਲੀਫ਼ੋਰਨੀਆ ਦੇ ਇੱਕ ਗੁਰਦੁਆਰਾ ਸਾਹਿਬ ਦੇ ਨੇੜੇ…

27 ਮਾਰਚ 2023-ਕੈਲੀਫ਼ੋਰਨੀਆ ਦੇ ਇਕ ਗੁਰਦੁਆਰਾ ਸਾਹਿਬ ਦੇ ਨੇੜੇ ਫਾਇਰਿੰਗ ਦੀ ਖਬਰ ਹੈ। ਦੋ ਵਿਅਕਤੀਆਂ ਨੂੰ ਗੋਲੀ ਲੱਗੀ ਹੈ।…

ਦੇਸ਼ ‘ਚ ਫਿਰ ਵੱਧ ਰਿਹਾ…

26, ਮਾਰਚ- ਕੇਂਦਰੀ ਸਿਹਤ ਮੰਤਰਾਲੇ ਦੇ ਐਤਵਾਰ…

ਭੋਜਪੁਰੀ ਐਕਟ੍ਰੈਸ ਆਕਾਂਸ਼ਾ ਦੁਬੇ ਦੀ…

26, ਮਾਰਚ- ਭੋਜਪੁਰੀ ਅਭਿਨੇਤਰੀ ਆਕਾਂਸ਼ਾ ਦੁਬੇ ਨੇ…

ਮੁੰਬਈ ਪੁਲਿਸ ਨੇ ਕੀਤੀ ਵੱਡੀ…

26, ਮਾਰਚ- ਸਲਮਾਨ ਖਾਨ ਨੂੰ ਧਮਕੀ ਦੇਣ…

Listen Live

Subscription Radio Punjab Today

Our Facebook

Social Counter

  • 29796 posts
  • 0 comments
  • 0 fans

ਕੈਲੀਫ਼ੋਰਨੀਆ ਦੇ ਇੱਕ ਗੁਰਦੁਆਰਾ ਸਾਹਿਬ ਦੇ ਨੇੜੇ…

27 ਮਾਰਚ 2023-ਕੈਲੀਫ਼ੋਰਨੀਆ ਦੇ ਇਕ ਗੁਰਦੁਆਰਾ ਸਾਹਿਬ ਦੇ ਨੇੜੇ ਫਾਇਰਿੰਗ ਦੀ ਖਬਰ ਹੈ। ਦੋ ਵਿਅਕਤੀਆਂ ਨੂੰ ਗੋਲੀ ਲੱਗੀ ਹੈ।…

ਅਮਰੀਕਾ ‘ਚ ਤੂਫਾਨ ਨੇ ਮਚਾਈ…

26, ਮਾਰਚ- ਅਮਰੀਕਾ ਦੇ ਮਿਸੀਸਿਪੀ ‘ਚ ਸ਼ੁੱਕਰਵਾਰ…

25 ਸਾਲਾ US ਟ੍ਰਾਂਸਜੈਂਡਰ ਫਲਾਈਟ…

24 ਮਾਰਚ 2023-ਅਮਰੀਕਾ ਦੇ ਕੋਲੋਰਾਡੋ ‘ਚ ਰਹਿਣ…

ਖੁਫੀਆ ਰਿਪੋਰਟ ‘ਚ ਹੋਇਆ ਖੁਲਾਸਾ…

24 ਮਾਰਚ, 2023: ਭਗੌੜੇ ਅੰਮ੍ਰਿਤਪਾਲ ਸਿੰਘ ਨੇ…