Menu

ਅੰਮ੍ਰਿਤਪਾਲ ਸਿੰਘ ਖਿਲਾਫ ਪੰਜਾਬ ਪੁਲਿਸ ਦੀ ਕਾਰਵਾਈ ਦੀ ਕੌਮੀ ਇਨਸਾਫ਼ ਮੋਰਚਾ ਵੱਲੋਂ ਨਿੰਦਾ

19 ਮਾਰਚ 2023-ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ ਪੰਜਾਬ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚਾ ਦਾ ਬਿਆਨ ਸਾਹਮਣੇ ਆਇਆ ਹੈ । ਕੌਮੀ ਇਨਸਾਫ ਮੋਰਚਾ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਖਿਲਾਫ ਕਾਰਵਾਈ ਦੀ ਉਨ੍ਹਾਂ ਵੱਲੋਂ ਨਿੰਦਾ ਕੀਤੀ ਜਾਂਦੀ ਹੈ ਅਤੇ ਮੋਰਚੇ ਵਿੱਚ ਫੁੱਟ ਦੀਆਂ ਅਫਵਾਹਾਂ ਦਾ ਖੰਡਨ ਕਰਦਾ ਹੈ । ਇਸ ਦੇ ਨਾਲ ਹੀ ਇਹ ਵੀ ਸਾਫ ਕੀਤਾ ਹੈ ਕਿ ਤਾਲਮੇਲ ਕਮੇਟੀ ਮੈਂਬਰ ਬਲਵਿੰਦਰ ਸਿੰਘ ਮੋਰਚੇ ਵਿੱਚ ਕੰਮ ਕਰ ਰਹੇ ਹਨ । ਅੰਮ੍ਰਿਤਪਾਲ ਸਿੰਘ ਖਿਲਾਫ ਕੀਤੀ ਗਈ ਸਰਕਾਰ ਦੀ ਕਾਰਵਾਈ ਉਤੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਵਿੱਚ ਬਾਪੂ ਗੁਰਚਰਨ ਸਿਘ ਵੱਲੋਂ ਨੌਜਵਾਨਾਂ ਨੂੰ ਸ਼ਾਂਤੀ ਬਣਾ ਕੇ ਰੱਖਣ ਦੀ ਅਪੀਲ ਕੀਤੀ ਹੈ । ਬਾਕੀ ਮੋਰਚਾ ਸ਼ਾਂਤਮਈ ਤਰੀਕੇ ਨਾਲ ਆਪਣਾ ਸੰਘਰਸ਼ ਜਾਰੀ ਰੱਖੇਗਾ ।ਮੋਰਚੇ ਦੀ ਮਜ਼ਬੂਤੀ ਲਈ 9 ਆਗੂਆਂ ਦੀ ਅਗਵਾਈ ਵਿੱਚ 9 ਪ੍ਰਚਾਰ ਟੀਮਾਂ ਬਣਾ ਦਿੱਤੀਆਂ ਗਈਆਂ ਹਨ।  ਜਿਨ੍ਹਾਂ ਵਿੱਚ ਬਲਵਿੰਦਰ ਸਿੰਘ ਕਿਸਾਨ ਅਤੇ ਮਜ਼ਦੂਰ ਆਗੂਆਂ ਨਾਲ ਤਾਲਮੇਲ ਕਰਨਗੇ ਗੁਰਦੀਪ ਸਿੰਘ ਬਠਿੰਡਾ ਧਾਰਮਿਕ ਆਗੂਆਂ ਨਾਲ ਮਿਲ ਕੇ ਸਹਿਯੋਗ ਲੈਣਗੇ। ਇਸੇ ਤਰਾਂ ਪਾਲ ਸਿੰਘ ਫਰਾਂਸ, ਨਿਹੰਗ ਸਿੰਘ ਰਾਜਾ ਰਾਜ ਸਿੰਘ ,  ਗੁਰਿੰਦਰ ਸਿੰਘ ਬਾਜਵਾ, ਗੁਰਦੀਪ ਸਿੰਘ ਭੋਗਪੁਰ ਪੰਜਾਬ ਦੇ ਵੱਖ ਵੱਖ ਭਾਗਾਂ ਵਿਚ ਸੰਗਤਾਂ ਅਤੇ ਆਗੂਆਂ ਨੂੰ ਪ੍ਰੇਰ ਕੇ ਲਿਆਉਣ ਦਾ ਉਪਰਾਲਾ ਕਰਨਗੇ। ਹਰਿਆਣਾ ਦੀ ਜਿੰਮੇਵਾਰ ਬਾਬਾ ਗੁਰਮੀਤ ਸਿੰਘ ਡਾਚਰ, ਹਰਪਾਲ ਸਿੰਘ ਜਲਮਾਨਾ  ਸੰਭਾਲਣਗੇ। ਦਿੱਲੀ ਵਿੱਚ ਗੁਰਦੀਪ ਸਿੰਘ ਮਿੰਟੂ ਸੰਗਤਾਂ ਨਾਲ ਮੇਲਜੋਲ ਕਰਕੇ ਸੰਗਤਾਂ ਦਾ ਸਹਿਯੋਗ ਲੈਣਗੇ।ਕੌਮੀ ਇਨਸਾਫ ਮੋਰਚੇ ਵੱਲੋਂ ਸਰਕਾਰ ਨੂੰ ਅਪੀਲ ਕੀਤੀ ਜਾਂਦੀ ਹੈ ਕਿ 23 ਮਾਰਚ ਨੂੰ ਜਗਤਾਰ ਸਿੰਘ ਹਵਾਰਾ ਨੂੰ ਪੰਜਾਬ ਵਿੱਚ ਪੇਸ਼ੀ ਉਤੇ ਲਿਆਂਦਾ ਜਾਵੇ ਅਤੇ ਵਾਅਦੇ ਮੁਤਾਬਕ ਉਨਾਂ ਦੀ ਜੇਲ੍ਹ ਬਦਲੀ ਕੀਤੀ ਜਾਵੇ । ਜੇ ਅਜਿਹਾ ਨਹੀਂ ਕੀਤਾ ਜਾਂਦਾ ਅਤੇ ਬਾਕੀ ਮੰਗਾਂ ਉਤੇ ਸਰਕਾਰ ਸੁਹਿਰਦਤਾ ਨਾਲ ਕੰਮ ਨਹੀਂ ਕਰਦੀ ਤਾਂ ਸਿੱਖ ਆਗੂਆਂ , ਸੰਪਰਦਾਵਾਂ , ਨਿਹੰਗ ਸਿੰਘ ਜਥੇਬੰਦੀਆਂ ,  ਕਿਸਾਨ – ਮਜ਼ਦੂਰ ਆਗੂਆਂ ਅਤੇ ਸਰਪੰਚ ਯੂਨੀਅਨ ਨਾਲ ਗੱਲਬਾਤ ਕਰਕੇ ਵੱਡਾ ਪ੍ਰੋਗਰਾਮ ਉਲੀਕਿਆ ਜਾਵੇਗਾ।

ਜਾਦੂ-ਟੋਣੇ ਦੇ ਸ਼ੱਕ ਚ ਬਜ਼ੁਰਗ ਜੋੜੇ ਨੂੰ…

27 ਮਾਰਚ 2023-ਪੱਛਮੀ ਬੰਗਾਲ ਚ ਜਾਦੂ-ਟੋਣੇ ਦੇ ਸ਼ੱਕ ਚ ਇਕ ਬਜ਼ੁਰਗ ਜੋੜੇ ਦੀ ਕਥਿਤ ਤੌਰ ’ਤੇ ਹੱਤਿਆ ਕਰ ਦਿੱਤੀ…

ਕੇਂਦਰ ਸਰਕਾਰ ਨੇ ਵਧਾਈ ਮਨਰੇਗਾ…

27 ਮਾਰਚ 2023-ਕੇਂਦਰ ਸਰਕਾਰ ਨੇ ਵਿੱਤੀ ਸਾਲ…

ਕੈਲੀਫ਼ੋਰਨੀਆ ਦੇ ਇੱਕ ਗੁਰਦੁਆਰਾ ਸਾਹਿਬ…

27 ਮਾਰਚ 2023-ਕੈਲੀਫ਼ੋਰਨੀਆ ਦੇ ਇਕ ਗੁਰਦੁਆਰਾ ਸਾਹਿਬ…

ਦੇਸ਼ ‘ਚ ਫਿਰ ਵੱਧ ਰਿਹਾ…

26, ਮਾਰਚ- ਕੇਂਦਰੀ ਸਿਹਤ ਮੰਤਰਾਲੇ ਦੇ ਐਤਵਾਰ…

Listen Live

Subscription Radio Punjab Today

Our Facebook

Social Counter

  • 29802 posts
  • 0 comments
  • 0 fans

ਕੈਲੀਫ਼ੋਰਨੀਆ ਦੇ ਇੱਕ ਗੁਰਦੁਆਰਾ ਸਾਹਿਬ ਦੇ ਨੇੜੇ…

27 ਮਾਰਚ 2023-ਕੈਲੀਫ਼ੋਰਨੀਆ ਦੇ ਇਕ ਗੁਰਦੁਆਰਾ ਸਾਹਿਬ ਦੇ ਨੇੜੇ ਫਾਇਰਿੰਗ ਦੀ ਖਬਰ ਹੈ। ਦੋ ਵਿਅਕਤੀਆਂ ਨੂੰ ਗੋਲੀ ਲੱਗੀ ਹੈ।…

ਅਮਰੀਕਾ ‘ਚ ਤੂਫਾਨ ਨੇ ਮਚਾਈ…

26, ਮਾਰਚ- ਅਮਰੀਕਾ ਦੇ ਮਿਸੀਸਿਪੀ ‘ਚ ਸ਼ੁੱਕਰਵਾਰ…

25 ਸਾਲਾ US ਟ੍ਰਾਂਸਜੈਂਡਰ ਫਲਾਈਟ…

24 ਮਾਰਚ 2023-ਅਮਰੀਕਾ ਦੇ ਕੋਲੋਰਾਡੋ ‘ਚ ਰਹਿਣ…

ਖੁਫੀਆ ਰਿਪੋਰਟ ‘ਚ ਹੋਇਆ ਖੁਲਾਸਾ…

24 ਮਾਰਚ, 2023: ਭਗੌੜੇ ਅੰਮ੍ਰਿਤਪਾਲ ਸਿੰਘ ਨੇ…