20ਮਾਰਚ 2023-ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦਾ ਟਵਿੱਟਰ ਅਕਾਊਂਟ ਬੰਦ ਕਰ ਦਿੱਤਾ ਗਿਆ ਹੈ। ਹਾਲਾਂਕਿ ਇਸ ਦੇ ਕਾਰਨ ਦੀ ਪੁਸ਼ਟੀ ਨਹੀਂ ਹੋ ਸਕੀ।ਪਾਰਟੀ ਦੇ ਸੀਨੀਅਰ ਆਗੂ ਗੋਪਾਲ ਸਿੰਘ ਨੇ ਕਿਹਾ ਕਿ ਸੰਸਦ ਮੈਂਬਰ ਦਾ ਟਵਿੱਟਰ ਅਕਾਊਂਟ ਬੰਦ ਕਰਨਾ ਗੈਰ ਜਮਹੂਰੀਅਤ ਹੈ। ਉਨ੍ਹਾਂ ਕਿਹਾ ਕਿ ਜੇ ਸੰਸਦ ਮੈਂਬਰਾਂ ਦੇ ਹੀ ਅਕਾਊਂਟ ਬੰਦ ਕਰ ਦਿੱਤੇ ਜਾਣਗੇ ਤਾਂ ਲੋਕਾਂ ਦੀ ਆਵਾਜ਼ ਕੌਣ ਚੁੱਕੇਗਾ। ਇਸ ਮੁੱਦੇ ਨੂੰ ਮਾਨ ਲੋਕ ਸਭਾ ਵਿੱਚ ਚੁੱਕਣਗੇ।ਦੱਸ ਦਈਏ ਕਿ ਸਿਮਰਨਜੀਤ ਸਿੰਘ ਮਾਨ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਉਤੇ ਸਵਾਲ ਚੁੱਕੇ ਜਾ ਰਹੇ ਸਨ। ਇਸ ਕਾਰਨ ਨੂੰ ਵੀ ਟਵਿੱਟਰ ਬੰਦ ਕਰਨ ਦੇ ਫੈਸਲੇ ਨਾਲ ਜੋੜਿਆ ਜਾ ਰਿਹਾ ਹੈ।