Menu

ਚੰਡੀਗੜ੍ਹ ਚ ਵੀ ਧਾਰਾ 144 ਲਾਗੂ,ਹਥਿਆਰ ਲੈ ਕੇ ਚੱਲਣ ‘ਤੇ ਪੂਰੀ ਤਰ੍ਹਾਂ ਪਾਬੰਦੀ

20 ਮਾਰਚ 2023-ਪੰਜਾਬ ਚ ਚੱਲ ਰਹੇ ਤਣਾਅਪੂਰਨ ਹਾਲਾਤਾਂ ਨੂੰ ਵੇਖਦੇ ਹੋਏ ਹੁਣ ਚੰਡੀਗੜ੍ਹ ਵਿੱਚ ਵੀ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਧਾਰਾ ਲਾਗੂ ਹੋਣ ਮਗਰੋਂ ਚੰਡੀਗੜ੍ਹ ਚ ਵੀ ਲੋਕਾਂ ਦੇ ਇਕੱਠ ਤੇ ਹਥਿਆਰ ਲੈ ਕੇ ਚੱਲਣ ‘ਤੇ ਪੂਰੀ ਤਰ੍ਹਾਂ ਪਾਬੰਦੀ ਲਾ ਦਿੱਤੀ ਗਈ ਹੈ।ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਧਾਰਾ 144 ਲਾਗੂ ਕਰ ਦਿੱਤੀ ਜਾ ਚੁੱਕੀ ਹੈ। ਦੱਸ ਦੇਈਏ ਕਿ ਰਾਜ ਵਿੱਚ ਆਪ੍ਰੇਸ਼ਨ ਅੰਮ੍ਰਿਤਪਾਲ ਲਗਾਤਾਰ ਜਾਰੀ ਹੈ, ਜਿਸ ਦੇ ਚੱਲਦਿਆਂ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਕਈ ਸਾਥੀਆਂ ਨੂੰ ਹਥਿਆਰਾਂ ਸਣੇ ਗ੍ਰਿਫਤਾਰ ਵੀ ਕੀਤਾ ਹੈ ਤੇ ਦੂਜੇ ਪਾਸੇ ਅੰਮ੍ਰਿਤਪਾਲ ਦੀ ਵੀ ਭਾਲ ਜਾਰੀ ਹੈ।ਚੰਡੀਗੜ੍ਹ ਪ੍ਰਸ਼ਾਸਨ ਨੇ ਤਾਜ਼ਾ ਹੁਕਮ ਜਾਰੀ ਕਰਕੇ ਸ਼ਹਿਰ ਵਿੱਚ ਧਾਰਾ 144 ਲਾਗੂ ਕਰ ਦਿੱਤੀ ਹੈ। ਇਨ੍ਹਾਂ ਹੁਕਮਾਂ ਦੇ ਤਹਿਤ ਸ਼ਹਿਰ ਵਿੱਚ ਸੈਕਟਰ 25 ਦੇ ਰੈਲੀ ਗ੍ਰਾਊਂਡ ਨੂੰ ਛੱਡ ਕੇ ਕਿਤੇ ਵੀ ਕਿਸੇ ਵੀ ਤਰ੍ਹਾਂ ਦੀ ਰੈਲੀ ਜਾਂ ਰੋਸ ਮੁਜ਼ਾਹਰਾ ਨਹੀਂ ਹੋਵੇਗਾ। ਦੂਜੇ ਪਾਸੇ ਸੈਕਟਰ 25 ਦੇ ਇਸ ਰੈਲੀ ਗ੍ਰਾਊਂਡ ਵਿੱਚ ਵੀ ਕਿਸੇ ਪ੍ਰਦਰਸ਼ਨ ਆਦਿ ਲਈ ਪਹਿਲਾਂ ਪ੍ਰਸ਼ਾਸਨ ਤੋਂ ਮਨਜ਼ੂਰੀ ਲੈਣੀ ਹੋਵੇਗੀ।ਦੂਜੇ ਪਾਸੇ ਅੱਗੇ ਕਿਹਾ ਗਿਆ ਹੈ ਕਿ ਇਸ ਧਾਰਾ ਦੇ ਲਾਗੂ ਹੋਣ ਨਾਲ ਇੱਕ ਥਾਂ ‘ਤੇ ਪੰਜ ਜਾਂ ਇਸ ਤੋਂ ਵੱਧ ਲੋਕ ਇਕੱਠੇ ਨਹੀਂ ਹੋਣਗੇ। ਇਹ ਹੁਕਮ 20 ਮਾਰਚ ਤੋਂ 19 ਮਈ ਤੱਕ ਯਾਨੀ ਲਗਭਗ 2 ਮਹੀਨੇ ਤੱਕ ਬਣੇ ਰਹਿਣਗੇ। ਜ਼ਿਲ੍ਹਾ ਮਜਿਸਟ੍ਰੇਟ ਵਿਨੇ ਪ੍ਰਤਾਪ ਸਿੰਘ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ ਹਨ।

ਇਕ ਹੋਰ ਹਾਦਸਾ ਬੱਚਿਆਂ ਨਾਲ ਭਰੀ ਸਕੂਲੀ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ ਪਾਰਕ ਗਲੀ ਦੇ ਸਾਹਮਣੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ…

ਅੰਬਾਲਾ ਛਾਉਣੀ ਤੋਂ ਪੰਜਾਬ ਦਾ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39852 posts
  • 0 comments
  • 0 fans