20 ਮਾਰਚ 2023ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਪੰਜਾਬ ਪੁਲਿਸ ਵਲੋਂ ਭਾਲ ਜਾਰੀ ਹੈ। ਪੁਲਿਸ ਵਲੋਂ ਹਰ ਪਹਿਲੂ ਨੂੰ ਧਿਆਨ ਵਿਚ ਰੱਖ ਕੇ ਜਾਂਚ ਕੀਤੀ ਜਾ ਰਹੀ ਹੈ। ਕਈ ਸਮਰਥਕਾਂ ਨੂੰ ਹਿਰਾਸਤ ਵਿਚ ਲਿਆ ਜਾ ਚੁੱਕਿਆ ਹੈ। ਇਸ ਦੇ ਚਲਦੇ ਹੀ ਕਿਸਾਨ ਅੰਦੋਲਨ ਦੌਰਾਨ ਲਾਲ ਕਿਲ੍ਹੇ ‘ਤੇ ਝੰਡਾ ਲਹਿਰਾਉਣ ਦਾ ਦਾਅਵਾ ਕਰ ਸੁਰਖ਼ੀਆਂ ਵਿਚ ਆਏ ਪਿੰਡ ਲੱਲੀਆਂ ਦੇ ਸਾਬਕਾ ਸਰਪੰਚ ਬਘੇਲ ਸਿੰਘ ਪਹਿਲਵਾਨ ਨੂੰ ਪੁਲਿਸ ਨੇ ਹਿਰਾਸਤ ਵਿਚ ਲਿਆ ਸੀ। ਮੀਡੀਆ ਰਿਪੋਰਟਾਂ ਮੁਤਾਬਕ ਉਹ ਇਹ ਦਾਅਵਾ ਕਰਕੇ ਸੁਰਖੀਆਂ ਵਿੱਚ ਆਇਆ ਸੀ ਕਿ ਉਸ ਨੇ ਕਿਸਾਨ ਅੰਦੋਲਨ ਦੌਰਾਨ ਲਾਲ ਕਿਲੇ ’ਤੇ ਝੰਡਾ ਲਹਿਰਾਇਆ ਸੀ। ਗੜ੍ਹਸ਼ੰਕਰ ਦੇ ਐਸ.ਐਚ.ਓ. ਕਰਨੈਲ ਸਿੰਘ ਨੇ ਦੱਸਿਆ ਲੱਲ੍ਹੀਆਂ ਪਿੰਡ ਦਾ ਬਘੇਲ ਸਿੰਘ ਨੂੰ ਪੁੱਛਗਿੱਛ ਲਈ ਥਾਣੇ ਲਿਆਂਦਾ ਗਿਆ ਸੀ। ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਉਨ੍ਹਾਂ ਦਾ ਅੰਮ੍ਰਿਤਪਾਲ ਸਿੰਘ ਨਾਲ ਕਿਸੇ ਤਰ੍ਹਾਂ ਦੇ ਸਬੰਧ ਦਾ ਕੋਈ ਸਬੂਤ ਨਹੀਂ ਮਿਲਿਆ ਹੈ ਜਿਸ ਕਾਰਨ ਪੁੱਛਗਿੱਛ ਮਗਰੋਂ ਬਘੇਲ ਸਿੰਘ ਨੂੰ ਛੱਡ ਦਿੱਤਾ ਗਿਆ ਹੈ।