Menu

ਅਮਨ ਅਰੋੜਾ ਵੱਲੋਂ ਬੈਂਗਲੁਰੂ ਸਥਿਤ “ਸਸਟੇਨਏਬਲ ਇੰਪੈਕਟਸ” ਪਲਾਂਟ ਦਾ ਦੌਰਾ

20, ਮਾਰਚ : ਪੰਜਾਬ ਨੂੰ ਸਾਫ਼-ਸੁਥਰੀ ਅਤੇ ਗਰੀਨ ਊਰਜਾ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਮਿਉਂਸੀਪਲ ਅਤੇ ਖੇਤੀ ਰਹਿੰਦ-ਖੂੰਹਦ ਤੋਂ ਕੰਪਰੈੱਸਡ ਨੈਚੂਰਲ ਗੈਸ (ਸੀ.ਐਨ.ਜੀ.) ਅਤੇ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਦੇ ਉਤਪਾਦਨ ਦਾ ਅਧਿਐਨ ਕਰਨ ਲਈ ਬੈਂਗਲੁਰੂ ਸਥਿਤ “ਸਸਟੇਨਏਬਲ ਇੰਪੈਕਟਸ” ਪਲਾਂਟ ਦਾ ਦੌਰਾ ਕੀਤਾ। ਜ਼ਿਕਰਯੋਗ ਹੈ ਕਿ “ਸਸਟੇਨਏਬਲ ਇੰਪੈਕਟਸ” ਬੈਂਗਲੁਰੂ ਆਧਾਰਤ ਦੋ ਸਟਾਰਟਅੱਪਜ਼, ਕਾਰਬਨ ਮਾਸਟਰਜ਼ ਅਤੇ ਹਾਸੀਰੂ ਡਾਲਾ ਇਨੋਵੇਸ਼ਨਜ਼ ਦਾ ਸਾਂਝਾ ਉੱਦਮ ਹੈ। ਇਨ੍ਹਾਂ ਕੋਲ ਕੂੜਾ ਪ੍ਰਬੰਧਨ ਅਤੇ ਕਾਰਬਨ ਦੀ ਨਿਕਾਸੀ ‘ਤੇ ਨਿਯੰਤਰਣ ਸੰਬੰਧੀ ਵਿਸ਼ੇਸ਼ ਸਮਰੱਥਾ ਅਤੇ ਮੁਹਾਰਤ ਹੈ।
ਅਮਨ ਅਰੋੜਾ ਨੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਦੇ ਮੁੱਖ ਕਾਰਜਕਾਰੀ ਸੁਮੀਤ ਜਾਰੰਗਲ ਅਤੇ ਪੇਡਾ ਦੇ ਡਾਇਰੈਕਟਰ ਐਮ.ਪੀ. ਸਿੰਘ ਨਾਲ “ਸਸਟੇਨਏਬਲ ਇੰਪੈਕਟਸ” ਦੀ ਟੀਮ ਨੂੰ ਸੂਬੇ ਦਾ ਦੌਰਾ ਕਰਕੇ ਪਲਾਂਟ ਲਗਾਉਣ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਫ਼-ਸੁਥਰੀ ਅਤੇ ਗਰੀਨ ਊਰਜਾ ਦੇ ਉਤਪਾਦਨ ਅਤੇ ਇਸ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।
ਇਸ ਮੌਕੇ ਆਪਣਾ ਤਜਰਬਾ ਸਾਂਝਾ ਕਰਦਿਆਂ  ਅਮਨ ਅਰੋੜਾ ਨੇ ਕਿਹਾ ਕਿ ਇਸ ਤਰ੍ਹਾਂ ਦੇ ਪ੍ਰਾਜੈਕਟ ਪੰਜਾਬ ਦੇ ਸ਼ਹਿਰਾਂ, ਕਸਬਿਆਂ ਅਤੇ ਵੱਡੇ ਪਿੰਡਾਂ ਵਿੱਚ ਵੀ ਲਗਾਏ  ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਖੇਤੀ ਰਹਿੰਦ-ਖੂੰਹਦ ਦੀ ਬਹੁਤਾਤ ਹੋਣ ਕਾਰਨ ਇਹ ਤਕਨੀਕ ਨਾ ਸਿਰਫ਼ ਸੀ.ਬੀ.ਜੀ. ਅਤੇ ਸੀ.ਐਨ.ਜੀ. ਦੇ ਉਤਪਾਦਨ ਵਿੱਚ ਵਧੇਰੇ ਲਾਹੇਵੰਦ ਹੋਵੇਗੀ ਸਗੋਂ ਇਸ ਨਾਲ ਜੈਵਿਕ ਖਾਦ ਵੀ ਤਿਆਰ ਹੋਵੇਗੀ, ਜਿਸ ਨਾਲ ਰਸਾਇਣਕ ਖਾਦਾਂ ਦੀ ਵਰਤੋਂ ਵਿੱਚ ਵੀ ਕਮੀ ਆਵੇਗੀ।
ਅਮਨ ਅਰੋੜਾ ਨੇ ਕਿਹਾ ਕਿ ਸ਼ਹਿਰਾਂ ਵਿੱਚ ਠੋਸ ਕੂੜਾ-ਕਰਕਟ ਦਾ ਜੇਕਰ ਢੁਕਵੇਂ ਢੰਗ ਨਾਲ ਨਿਬੇੜਾ ਨਾ ਕੀਤਾ ਗਿਆ ਤਾਂ ਕੂੜੇ ਦੇ ਪਹਾੜ ਖੜ੍ਹੇ ਹੋ ਜਾਣਗੇ, ਜਿਸ ਨਾਲ ਸਿਹਤ ਅਤੇ ਵਾਤਾਵਰਣ ਲਈ ਵੱਡੀਆਂ ਸਮੱਸਿਆਵਾਂ ਪੈਦਾ ਹੋਣਗੀਆਂ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਇਸ ਚੁਣੌਤੀ ਨਾਲ ਨਜਿੱਠਣ ਵਾਸਤੇ ਸਥਾਈ ਹੱਲ ਲੱਭਣ ਲਈ ਵੱਖ-ਵੱਖ ਨੀਤੀਆਂ, ਪ੍ਰੋਗਰਾਮ ਅਤੇ ਪ੍ਰਬੰਧਕੀ ਰਣਨੀਤੀਆਂ ਘੜਨ ‘ਤੇ ਵਿਸ਼ੇਸ਼ ਧਿਆਨ ਦੇ ਰਹੀ ਹੈ।

ਭ੍ਰਿਸ਼ਟਾਚਾਰ ਮੁਕਤ ਪੰਜਾਬ

ਧਾਲੀਵਾਲ ਦੀਆਂ ਕੋਸ਼ਿਸ਼ਾਂ ਰੰਗ ਲਿਆਈਆਂ; ਲਵਪ੍ਰੀਤ ਨੂੰ…

– ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸੇ ਪੰਜਾਬੀ ਨੂੰ ਡਿਪੋਰਟ ਨਹੀਂ ਹੋਣ ਦੇਵੇਗੀ: ਕੁਲਦੀਪ ਸਿੰਘ ਧਾਲੀਵਾਲ ਚੰਗੀਗੜ੍ਹ, 10…

8 ਸਾਲਾਂ ਬੱਚੇ ਦੇ ਨਾਂ…

10 ਜੂਨ 2023-ਸੋਨੀਪਤ ਦੇ ਸੈਕਟਰ 23 ਵਿੱਚ…

ਖੇਤਾਂ ਚੋਂ ਮਿਲੀ ਦਸਵੀਂ ਜਮਾਤ…

ਫਿਰੋਜ਼ਾਬਾਦ ‘ਚ 10ਵੀਂ ਜਮਾਤ ਦੀ ਵਿਦਿਆਰਥਣ ਦਾ…

ਭਾਜਪਾ ਅਤੇ ਜੇ ਜੇ ਪੀ…

10 ਜੂਨ 2023-ਹਰਿਆਣਾ ਦੇ ਉਪ ਮੁੱਖ ਮੰਤਰੀ…

Listen Live

Subscription Radio Punjab Today

Our Facebook

Social Counter

  • 32542 posts
  • 0 comments
  • 0 fans

ਧਾਲੀਵਾਲ ਦੀਆਂ ਕੋਸ਼ਿਸ਼ਾਂ ਰੰਗ ਲਿਆਈਆਂ; ਲਵਪ੍ਰੀਤ ਨੂੰ…

– ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸੇ ਪੰਜਾਬੀ ਨੂੰ ਡਿਪੋਰਟ ਨਹੀਂ ਹੋਣ ਦੇਵੇਗੀ: ਕੁਲਦੀਪ ਸਿੰਘ ਧਾਲੀਵਾਲ ਚੰਗੀਗੜ੍ਹ, 10…

ਚਾਰ ਸਾਲ ਪਹਿਲਾਂ ਰੋਜੀ ਰੋਟੀ…

9 ਜੂਨ 2023-ਮਨੀਲਾ ‘ਚ  ਇਕ ਪੰਜਾਬੀ ਨੌਜਵਾਨ…

ਪ੍ਰਦਰਸ਼ਨਕਾਰੀ ਭਾਰਤੀ ਵਿਦਿਆਰਥੀਆਂ ਨੂੰ ਟਰੂਡੋ…

8 ਜੂਨ 2023- ਕੈਨੇਡੀਅਨ ਬਾਰਡਰ ਸਕਿਓਰਿਟੀ ਏਜੰਸੀ …

ਭੰਗੜਚੀ ਜੱਗੀ ਯੂਕੇ ਦਾ ਫਰਿਜਨੋ…

ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ 07,…