Menu

ਪੇਂਡੂ ਖੇਡ ਮੇਲਿਆਂ ‘ਚੋਂ ਕੌਮਾਂਤਰੀ ਪੱਧਰ ਦੇ ਖਿਡਾਰੀ ਪੈਦਾ ਕਰਕੇ ਕੀਤਾ ਜਾਵੇਗਾ ਪੰਜਾਬ ਦਾ ਨਾਮ ਰੌਸ਼ਨ

21, ਮਾਰਚ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਪਿੰਡਾਂ ਦੇ ਖੇਡ ਮੈਦਾਨਾਂ ਅਤੇ ਰਵਾਇਤੀ ਖੇਡ ਮੇਲਿਆਂ ਨੂੰ ਹਰ ਪ੍ਰਕਾਰ ਦਾ ਸਹਿਯੋਗ ਦੇ ਰਹੀ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਖੇਡ ਮੈਦਾਨਾਂ ਅਤੇ ਖੇਡ ਮੇਲਿਆਂ ‘ਚੋਂ ਕੌਮਾਂਤਰੀ ਪੱਧਰ ਦੇ ਖਿਡਾਰੀ ਪੈਦਾ ਕਰਕੇ ਪੰਜਾਬ ਦਾ ਨਾਮ ਵਿਸ਼ਵ ਪੱਧਰ ਤੱਕ ਪਹੁੰਚਾਇਆ ਜਾ ਸਕੇ।
ਅੱਜ ਹਲਕਾ ਸਾਹਨੇਵਾਲ ਦੇ ਪਿੰਡ ਧਨਾਨਸੂ ਵਿਖੇ ਗੁਰੂ ਗੋਬਿੰਦ ਸਿੰਘ ਸਪੋਰਟਸ ਕਲੱਬ ਵੱਲੋਂ ਕਰਵਾਏ ਫੁੱਟਬਾਲ ਕੱਪ ਤੇ ਕੁੱਤਿਆਂ ਦੀਆਂ ਦੌੜਾਂ ਖੇਡ ਮੇਲੇ ‘ਚ ਮੁੱਖ ਮਹਿਮਾਨ ਵਜੋਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਵਿਸ਼ੇਸ਼ ਮਹਿਮਾਨ ਵਜੋਂ ਹਲਕਾ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਐਡਵੋਕੇਟ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਦੂਰ ਕਰਕੇ ਤੰਦਰੁਸਤ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੇਂਡੂ ਖੇਡ ਮੇਲੇ ਅਤੇ ਖੇਡ ਮੈਦਾਨ ਇਸ ਕੰਮ ਵਿੱਚ ਵੱਡਾ ਯੋਗਦਾਨ ਪਾਉਂਦੇ ਰਹੇ ਹਨ।
ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਰੰਗਲੇ ਪੰਜਾਬ ਮਿਸ਼ਨ ਨੂੰ ਅਮਲੀ ਜਾਮਾ ਪਹਿਨਾਉਣ ਦੀ ਹੈ, ਜਿਸ ਵਿੱਚ ਪੰਜਾਬ ਦੇ ਪਿੰਡਾਂ ਕਸਬਿਆਂ ਵਿੱਚ ਹੋਣ ਵਾਲੇ ਖੇਡ ਮੇਲੇ ਵੱਡਾ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਖੇਡ ਮੈਦਾਨਾਂ ਅਤੇ ਅਜਿਹੇ ਖੇਡ ਮੇਲਿਆਂ ਨੂੰ ਉਨ੍ਹਾਂ ਵੱਲੋਂ ਹਰ ਪ੍ਰਕਾਰ ਦਾ ਸਹਿਯੋਗ ਵੀ ਦਿੱਤਾ ਜਾ ਰਿਹਾ ਹੈ।
ਇਸ ਮੌਕੇ ਪਿੰਡ ਧਨਾਨਸੂ ਦੇ ਸਰਪੰਚ ਸੌਦਾਗਰ ਸਿੰਘ ਦੀ ਅਗਵਾਈ ‘ਚ ਪੰਚਾਇਤ ਮੈਂਬਰਾਂ ਅਤੇ ਮੋਹਤਬਰਾਂ ਵੱਲੋਂ ਦਿੱਤੇ ਮੰਗ ਪੱਤਰ ਦੀਆਂ ਸਾਰੀਆਂ ਮੰਗਾਂ ਨੂੰ ਪ੍ਰਵਾਨ ਚੜਾਉਣ ਦਾ ਐਲਾਨ ਵੀ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਕੀਤਾ ਗਿਆ। ਪ੍ਰਬੰਧਕਾਂ ਵੱਲੋਂ ਵਿੱਤ ਮੰਤਰੀ ਚੀਮਾ, ਵਿਧਾਇਕ ਮੁੰਡੀਆਂ ਅਤੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ…

ਨਵੀਂ ਦਿੱਲੀ, 9 ਮਈ 2024-ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕਾਂਗਰਸ…

ਕੁਝ ਦਸਤਾਵੇਜ਼ਾਂ ਦੀ ਘਾਟ ਕਿਸੇ…

ਚੰਡੀਗੜ੍ਹ, 9 ਮਈ 2024: ਪੰਜਾਬ ਤੇ ਹਰਿਆਣਾ…

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40235 posts
  • 0 comments
  • 0 fans