21 ਮਾਰਚ 2023-ਸਰਕਾਰ ਨੇ ਅੰਮ੍ਰਿਤਪਾਲ ਸਿੰਘ ਉਤੇ ਸ਼ਿਕੰਜਾ ਕੱਸ ਦਿੱਤਾ ਹੈ। ਅੰਮ੍ਰਿਤਪਾਲ ਸਿੰਘ ਖਿਲਾਫ ਗੈਰ-ਜ਼ਮਾਨਤੀ ਵਰੰਟ ਜਾਰੀ ਕਰ ਦਿੱਤੇ ਗਏ ਹਨ। ਦੱਸ ਦਈਏ ਕਿ ਸਰਕਾਰ ਨੇ ਅੱਜ ਦੱਸਿਆ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਨਾ ਤਾਂ ਅਜੇ ਗ੍ਰਿਫਤਾਰੀ ਕੀਤਾ ਗਿਆ ਤੇ ਨਾ ਹੀ ਨਜ਼ਰਬੰਦ ਹੈ।ਅਦਾਲਤ ਚ ਇਹ ਵੀ ਦੱਸਿਆ ਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਉੱਤੇ NSA ਲਾਇਆ ਗਿਆ ਹੈ।ਹਾਲਾਂਕਿ ਪੁਲਿਸ ਨੇ ਦੱਸਿਆ ਹੈ ਕਿ ਅੰਮ੍ਰਿਤਪਾਲ ਅਜੇ ਫਰਾਰ ਹੈ। ਪੁਲਿਸ ਮੁਤਾਬਕ ਅੰਮ੍ਰਿਤਪਾਲ ਉਤੇ 18 ਮਾਰਚ ਨੂੰ ਹੀ ਐਨਐਸਏ ਲਗਾ ਦਿੱਤਾ ਸੀ।