Menu

ਕੋਟਫੱਤਾ ‘ਚ ਮਾਸੂਮ ਭੈਣ ਭਰਾ ਬਲੀ ਦੇਣ ਮਾਮਲੇ ਚ ਸੱਤ ਜਣੇ ਦੋਸ਼ੀ ਕਰਾਰ, 23 ਮਾਰਚ ਨੂੰ ਹੋਵੇਗਾ ਸਜ਼ਾ ਦਾ ਐਲਾਨ

ਬਠਿੰਡਾ ,21 ਮਾਰਚ 2023 : ਕੋਟਫ਼ੱਤਾ ‘ਚ ਮਾਸੂਮ ਦਲਿਤ ਭੈਣ ਭਰਾ ਬਲੀ ਕਾਂਡ ਦੇ ਸਾਰੇ ਸੱਤੇ ਮੁਲਜ਼ਮਾਂ ਨੂੰ ਅੱਜ ਮਾਣਯੋਗ ਅਦਾਲਤ ਵੱਲੋਂ ਦੋਸ਼ੀ ਕਰਾਰ ਦੇ ਦਿੱਤਾ ਗਿਆ ਹੈ। ਇਸ ਕੇਸ ਚ ਸ਼ਾਮਲ ਮਿ੍ਤਕ ਬੱਚਿਆਂ ਦੀ ਦਾਦੀ, ਮਾਤਾ, ਪਿਤਾ, ਚਾਚਾ, ਦੋ ਭੂਆ ਤੇ ਤਾਂਤਰਿਕ ਨੂੰ 23 ਮਾਰਚ ਨੂੰ ਅਦਾਲਤ ਸਜ਼ਾ ਸੁਣਾਏਗੀ। ਇਸ ਸੰਵੇਦਨਸੀਲ ਕੇਸ ਦੀ ਪੈਰਵਾਈ ਕਰਦੇ ਆ ਰਹੇ ਭਾਈ ਪਰਨਜੀਤ ਸਿੰਘ ਜੱਗੀ ਬਾਬਾ ਕੋਟਫ਼ੱਤਾ ਤੇ ਬਲਜਿੰਦਰ ਸਿੰਘ ਕੋਟਭਾਰਾ ਨੇ ਮੀਡੀਆ ਦੇ ਸਨਮੁੱਖ ਹੁੰਦਿਆਂ ਕਿਹਾ ਕਿ ਮਿ੍ਤਕ ਮਾਸੂਮਾਂ ਨੂੰ ਇਨਸਾਫ਼ ਦੀ ਉਮੀਦ ਜਾਗੀ ਹੈ, ਜਦੋਂ ਕਿ ਕੇਸ ਲੜ ਰਹੇ ਉੱਘੇ ਸੀਨੀਅਰ ਵਕੀਲ ਚਰਨਪਾਲ ਸਿੰਘ ਬਰਾੜ ਨੇ ਕਿਹਾ ਕਿ ਉਹ ਦੋਸ਼ੀਆਂ ਲਈ ਫਾਂਸੀ ਦੀ ਮੰਗ ਕਰਨਗੇ। ਉਕਤ ਸੰਵੇਦਨਸ਼ੀਲ ਤੇ ਚਰਚਿਤ ਕੇਸ ਦੇ ਅੱਜ ਫੈਸਲੇ ਨੂੰ ਲੈ ਕੇ ਸਵੇਰੇ ਤੋਂ ਹੀ ਮੀਡੀਆ ਕਰਮੀ ਵੱਡੀ ਗਿਣਤੀ ਵਿਚ ਅਦਾਲਤ ‘ਚ ਪੁੱਜੇ ਹੋਏ ਸਨ।  ਉਨ੍ਹਾਂ ਦੱਸਿਆ ਕਿ ਬਲੀ ਕਾਂਡ ਦੇ ਮੁੱਖ ਮੁਲਜ਼ਮਾਂ ਨੂੰ 23 ਮਾਰਚ ਨੂੰ ਸਜ਼ਾ ਸੁਣਾਈ ਜਾਵੇਗੀ ।

ਅੱਜ ਜਿਲ੍ਹਾ ਐਡੀਸਨਲ ਸੈਸ਼ਨ ਜੱਜ ਬਲਜਿੰਦਰ ਸਿੰਘ ਸਰ੍ਹਾਂ ਨੇ ਐਡਵੋਕੇਟ ਚਰਨਪਾਲ ਸਿੰਘ ਬਰਾੜ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸਾਰੇ ਮੁਲਜ਼ਮ ਸੱਤਾਂ ਜਣਿਆਂ ਨੂੰ ਦੋਸ਼ੀ ਕਰਾਰ ਦੇ ਦਿੱਤਾ ਹੈ । ਫੈਸਲੇ ਤੋਂ ਬਾਅਦ ਪੁਲਿਸ ਵੱਲੋਂ ਜੇਲ੍ਹੋਂ ਬਾਹਰ ਤਾਂਤਰਿਕ ਲਖਵਿੰਦਰ ਉਰਫ ਲੱਖੀ, ਬਲੀ ਚੜ੍ਹੇ ਬੱਚਿਆਂ ਦੀ ਦਾਦੀ ਨਿਰਮਲ ਕੌਰ, ਬੱਚਿਆ ਦੀ ਭੂਆ ਅਮਨਦੀਪ ਕੌਰ, ਜਿਸ ਦੀ ਔਲਾਦ ਖ਼ਾਤਰ ਬਲੀ ਦੇ ਦਿੱਤੀ ਗਈ ਸੀ ਨੂੰ ਤੁਰੰਤ ਹੱਥਕੜੀਆਂ ਲਾ ਕੇ ਸਲਾਖ਼ਾਂ ਪਿੱਛੇ ਭੇਜ ਦਿੱਤਾ ਗਿਆ।  ਐਡਵੋਕੇਟ   ਚਰਨਪਾਲ ਸਿੰਘ ਬਰਾੜ ਨੇ ਦੱਸਿਆ  ਕਿ ਇਸ ਭਿਆਨਕ ਕਤਲ ਕਾਂਡ ਲਈ ਉਹ ਸਾਰੇ ਮੁਲਜ਼ਮਾਂ ਲਈ ਅਦਾਲਤ ਕੋਲੋਂ ਸਖ਼ਤ ਤੋਂ ਸਖ਼ਤ ਸਜ਼ਾ ਦੀ ਮੰਗ ਕਰਨਗੇ ।

ਦੱਸ ਦੇਈਏ  ਪਿੰਡ ਕੋਟਫ਼ੱਤਾ ਚ ਛੇ ਸਾਲ ਪਹਿਲਾ 8 ਮਾਰਚ 2017 ਦੀ ਰਾਤ ਨੂੰ ਮੁੱਖ ਦੋਸ਼ੀ ਤਾਂਤਰਿਕ ਲਖਵਿੰਦਰ ਉਰਫ਼ ਲੱਖੀ ਵੱਲੋਂ ਉਤਸ਼ਾਹਿਤ  ਕਰਨ ’ਤੇ ਅੱਠ ਸਾਲ ਦੇ ਮਾਸੂਮ ਰਣਜੋਧ ਸਿੰਘ ਤੇ ਉਸ ਦੀ ਤਿੰਨ ਸਾਲਾਂ ਭੈਣ ਅਨਾਮਿਕਾ ਕੌਰ ਦੀ ਉਨ੍ਹਾਂ ਦੇ ਘਰ ਵਿੱਚ  ਪਰਿਵਾਰ ਵੱਲੋਂ ਬੇਰਿਹਮੀ ਹੱਤਿਆ ਕਤ ਦਿੱਤੀ ਗਈ ਸੀ।  ਮਿ੍ਤਕ ਬੱਚਿਆਂ ਨੂੰ ਉਨ੍ਹਾਂ  ਦੀ ਭੂਆ ਦੇ ਔਲਾਦ ਹੋਣ ਦੀ ਖਾਤਰ ਬਲੀ ਚੜ੍ਹਾਇਆ ਗਿਆ  ਸੀ। ਇਸ ਮਾਮਲੇ ਵਿੱਚ ਨਾਮਜ਼ਦ ਮ੍ਰਿਤਕ ਬੱਚਿਆਂ ਦੀ ਦਾਦੀ, ਪਿਤਾ, ਮਾਤਾ, ਚਾਚਾ, ਦੋ ਭੂਆ ਤੇ ਇਕ ਤਾਂਤਰਿਕ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ।

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ ਦੀਪਾ ਦੂਬੇ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ ਮੰਤਰੀ ਪਵਨ ਬਾਂਸਲ ਅਤੇ ਪਾਰਟੀ ਦੇ ਸੂਬਾ ਪ੍ਰਧਾਨ HS ਲੱਕੀ ਨੂੰ ਟਿਕਟ…

ਤਰਸੇਮ ਸਿੰਘ ਦੇ ਕਤਲ ਕੇਸ…

ਤਰਨ ਤਾਰਨ, 24 ਅਪ੍ਰੈਲ 2024 :ਉੱਤਰਾਖੰਡ ਦੇ…

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39898 posts
  • 0 comments
  • 0 fans