Menu

ਨਾਭਾ ਜੇਲ੍ਹ ਬ੍ਰੇਕ ਮਾਮਲਾ -7 ਸਾਲ ਬਾਅਦ ਆਇਆ ਫੈਸਲਾ,ਅਦਾਲਤ ਨੇ 22 ਮੁਲਾਜ਼ਮਾਂ ਨੂੰ ਦੋਸ਼ੀ ਕਰਾਰ, 6 ਨੂੰ ਕੀਤਾ ਬਰੀ

22 ਮਾਰਚ 2023-ਸਾਲ 2016 ਦੇ ਨਾਭਾ ਜੇਲ੍ਹ ਬ੍ਰੇਕ ਮਾਮਲੇ ਚ ਵਧੀਕ ਸੈਸ਼ਨ ਜੱਜ ਐੱਚ.ਐੱਸ. ਗਰੇਵਾਲ ਦੀ ਅਦਾਲਤ ਨੇ 22 ਮੁਲਾਜ਼ਮਾਂ ਨੂੰ ਦੋਸ਼ੀ ਕਰਾਰ ਦਿੰਦਿਆਂ ਛੇ ਨੂੰ ਬਰੀ ਕਰ ਦਿੱਤਾ ਸੀ। ਅਦਾਲਤ ਨੇ ਦੋਸ਼ੀ ਠਹਿਰਾਏ ਗਏ ਲੋਕਾਂ ਦੀ ਸਜ਼ਾ ਬਾਰੇ ਫ਼ੈਸਲਾ 23 ਮਾਰਚ ਯਾਨੀ ਖਲ ਤੱਕ ਸੁਰੱਖਿਅਤ ਰੱਖ ਲਿਆ ਹੈ।ਅਦਾਲਤ ਨੇ ਜਿਨ੍ਹਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ ਉਹ  2016 ਵਿੱਚ ਨਾਭਾ ਦੀ ਹਾਈ ਸਿਕਿਉਰਿਟੀ ਜੇਲ੍ਹ  ਦੇ ਗੇਟਾਂ ‘ਤੇ ਕੁਝ ਲਗਜ਼ਰੀ ਗੱਡੀਆਂ ‘ਤੇ ਸਵਾਰ ਹੋ ਕੇ ਆਏ ਸਨ। ਆਉਂਦਿਆਂ ਹੀ ਉਨ੍ਹਾਂ ਨੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿਤੀਆਂ ਸਨ। ਇਸ ਹਮਲੇ ਦੌਰਾਨ ਉਹ ਜੇਲ੍ਹ ਵਿਚ ਬੰਦ ਕੈਦੀਆਂ ਨੂੰ ਛੁਡਵਾ ਕੇ ਫ਼ਰਾਰ ਹੋ ਗਏ ਸਨ। ਬਾਅਦ ਵਿਚ ਪੁਲਿਸ ਨੇ ਅਦਾਲਤ ਵਿਚ ਇੱਕ ਚਾਰਜਸ਼ੀਟ ਦਾਖਲ ਕੀਤੀ ਸੀ।ਦੱਸ ਦੇਈਏ ਕਿ ਇਹ ਮਾਮਲਾ ਅਦਾਲਤ ਵਿਚ ਕਰੀਬ ਸਾਢੇ ਸੱਤ ਸਾਲ ਚੱਲਿਆ ਹੈ ਅਤੇ ਹੁਣ ਇਸ ਵਿਚ 22 ਨੂੰ ਦੋਸ਼ੀ ਕਰਾਰ ਦਿੰਦਿਆਂ ਛੇ ਨੂੰ ਬਰੀ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ  ਗੁਰਪ੍ਰੀਤ ਸੇਖੋਂ, ਵਿੱਕੀ ਗੌਂਡਰ ਨਾਲ ਫ਼ਰਾਰ ਹੋਣ ਵਾਲੇ ਸਾਰੇ ਕੈਦੀ ਹਰ ਐਤਵਾਰ ਲੱਗਣ ਵਾਲੇ ਲੰਗਰ ਦੇ ਨਾਮ ‘ਤੇ ਮੁੱਖ ਗੇਟ ‘ਤੇ ਇਕੱਠੇ ਹੋਏ ਸਨ। ਇਸੇ ਦੌਰਾਨ ਪੁਲਿਸ ਵਰਤੀ ਵਿਚ ਆਏ ਲੋਕਾਂ ਨੇ ਜੇਲ੍ਹ ‘ਤੇ ਹਮਲਾ ਕਰ ਦਿੱਤਾ ਅਤੇ ਛੇ ਕੈਦੀ ਫ਼ਰਾਰ ਹੋ ਗਏ ਸਨ। ਪ੍ਰੇਮਾ ਨੇ ਲਾਜਿਸਟਿਕ ਮਦਦ ਅਤੇ ਮਨੀ ਨੇ ਹਥਿਆਰ ਦਿਵਾਏ ਸਨ।ਜ਼ਿਕਰਯੋਗ ਹੈ ਕਿ ਕੁੱਲ 12 ਲੋਕਾਂ ਨੇ ਜੇਲ੍ਹ ਬ੍ਰੇਕ ਮਾਮਲੇ ਨੂੰ ਅੰਜਾਮ ਦਿੱਤਾ ਸੀ। ਦੋ ਦਾ ਪੰਜਾਬ ਪੁਲਿਸ ਨੇ ਐਨਕਾਊਂਟਰ ਕਰ ਦਿੱਤਾ ਸੀ। 2018 ਵਿਚ ਕੇਐਲਐਫ ਦੇ ਮੁਖੀ ਹਰਮਿੰਦਰ ਸਿੰਘ ਮਿੰਟੂ ਦੀ ਜੇਲ੍ਹ ਵਿਚ ਮੌਤ ਹੋ ਗਈ ਸੀ।

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39941 posts
  • 0 comments
  • 0 fans