Menu

ਅੱਤਵਾਦੀ-ਗੈਂਗਸਟਰ ਗਠਜੋੜ ਮਾਮਲੇ ‘ਚ NIA ਦਾ ਐਕਸ਼ਨ, ਅਰਸ਼ ਡੱਲਾ ਸਣੇ 12 ਖ਼ਿਲਾਫ਼ ਚਾਰਜਸ਼ੀਟ ਦਰਜ

22 ਮਾਰਚ 2023-ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਨੇ ਮੰਗਲਵਾਰ ਨੂੰ ਅੱਤਵਾਦੀ-ਗੈਂਗਸਟਰ ਗਠਜੋੜ ਮਾਮਲੇ ‘ਚ ਖਾਲਿਸਤਾਨੀ ਸਮਰਥਕ ਸੰਗਠਨਾਂ ਅਤੇ ਪਾਕਿਸਤਾਨ ਸਥਿਤ ਸਾਜ਼ਿਸ਼ਕਰਤਾਵਾਂ ਨਾਲ ਕਥਿਤ ਤੌਰ ‘ਤੇ ਸਬੰਧ ਰੱਖਣ ਵਾਲੇ 12 ਲੋਕਾਂ ਖਿਲਾਫ਼ ਚਾਰਜਸ਼ੀਟ ਦਾਇਰ ਕੀਤੀ ਹੈ। 4 ਰਾਜਾਂ ਦੇ 25 ਜ਼ਿਲ੍ਹਿਆਂ ਦੇ 91 ਸਥਾਨਾਂ ‘ਤੇ 6 ਮਹੀਨਿਆਂ ਦੀ ਤਲਾਸ਼ੀ ਤੋਂ ਬਾਅਦ ਚਾਰਜਸ਼ੀਟ ਦਾਖਲ ਕੀਤੀ ਗਈ ਹੈ।ਦਿੱਲੀ ਵਿੱਚ ਦਾਇਰ ਚਾਰਜਸ਼ੀਟ ਗੈਂਗਸਟਰ-ਅੱਤਵਾਦੀ ਨੈਟਵਰਕ ਦਾ ਪਰਦਾਫਾਸ਼ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਫੰਡਿੰਗ ਅਤੇ ਸਹਾਇਤਾ ਦੇ ਬੁਨਿਆਦੀ ਢਾਂਚੇ ਨਾਲ ਸਬੰਧਤ ਗੈਂਗ ਦਾ ਪਰਦਾਫਾਸ਼ ਕਰਦੀ ਹੈ। ਦੋਸ਼ੀ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਹੇ ਸਨ ਅਤੇ ਡੂੰਘੀ ਸਾਜ਼ਿਸ਼ ਤਹਿਤ ਅੱਤਵਾਦੀਆਂ ਨਾਲ ਮਿਲ ਕੇ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਫੰਡ ਵੀ ਇਕੱਠੇ ਕਰ ਰਹੇ ਸਨ।

NIA ਨੇ 12 ਦੋਸ਼ੀਆਂ ਖਿਲਾਫ ਚਾਰਜਸ਼ੀਟ ਦਾਖਲ ਕੀਤੀ ਹੈ, ਜਿਸ ਵਿੱਚ ਅਰਸ਼ ਡੱਲਾ, ਗੌਰਵ ਪਟਿਆਲ, ਸੁਖਪ੍ਰੀਤ, ਕੌਸ਼ਲ ਚੌਧਰੀ, ਅਮਿਤ ਡਾਗਰ, ਨਵੀਨ ਬਾਲੀ, ਛੋਟੂ ਭੱਟ, ਆਸਿਫ਼ ਖਾਨ, ਜੱਗਾ ਤਖਤਮਲ, ਟਿੱਲੂ ਤਾਜਪੁਰੀਆ, ਭੁੱਪੀ ਰਾਣਾ ਅਤੇ ਸੰਦੀਪ ਬਰਾੜ ਦੇ ਨਾਮ ਸ਼ਾਮਲ ਹਨ। ਵੱਖ-ਵੱਖ ਸੰਗਠਿਤ ਅਪਰਾਧ ਸਹਿਯੋਗੀ ਨੈੱਟਵਰਕਾਂ ਦੇ ਲਗਭਗ 100 ਮੈਂਬਰਾਂ ਦੀ 6 ਮਹੀਨਿਆਂ ਦੀ ਵਿਆਪਕ ਤਲਾਸ਼ੀ ਅਤੇ ਜਾਂਚ ਤੋਂ ਬਾਅਦ ਉਸ ਵਿਰੁੱਧ ਦੋਸ਼ ਪੱਤਰ ਦਾਇਰ ਕੀਤਾ ਗਿਆ ਹੈ।NIA ਦੀ ਜਾਂਚ ਵਿੱਚ ਮੁਲਜ਼ਮ ਅਰਸ਼ਦੀਪ ਸਿੰਘ ਗਿੱਲ ਉਰਫ਼ ਅਰਸ਼ ਡੱਲਾ ਦੇ ਪਾਕਿਸਤਾਨ ਸਥਿਤ ਸਾਜ਼ਿਸ਼ਕਾਰਾਂ ਦੇ ਸਬੰਧਾਂ ਦਾ ਵੀ ਖੁਲਾਸਾ ਹੋਇਆ ਹੈ। NIA ਅਨੁਸਾਰ ਇਸ ਮਾਮਲੇ ਵਿੱਚ ਦਸ ਹੋਰ ਲੋਕਾਂ ਖ਼ਿਲਾਫ਼ ਜਾਂਚ ਕੀਤੀ ਜਾ ਰਹੀ ਹੈ। ਇਨ੍ਹਾਂ ਵਿੱਚ ਕੁਝ ਸਿਆਸਤਦਾਨਾਂ, ਗਾਇਕਾਂ ਅਤੇ ਕਾਰੋਬਾਰੀਆਂ ਨੂੰ ਖ਼ਤਮ ਕਰਨ ਦੀ ਯੋਜਨਾ ਬਣਾਉਣ ਵਾਲੇ ਵੀ ਸ਼ਾਮਲ ਸਨ।

ਪੰਜਾਬ ਵਿਚ ਮੋਗਾ, ਫਿਰੋਜ਼ਪੁਰ, ਬਠਿੰਡਾ, ਸੰਗਰੂਰ, ਪਟਿਆਲਾ, ਹਰਿਆਣਾ ਵਿਚ ਗੁਰੂਗ੍ਰਾਮ, ਸਿਰਸਾ, ਯਮੁਨਾਨਗਰ, ਝੱਜਰ, ਰੋਹਤਕ, ਰੇਵਾੜੀ। ਬਾਹਰੀ ਉੱਤਰੀ, ਉੱਤਰੀ, ਰੋਹਿਣੀ, ਦਵਾਰਕਾ, ਉੱਤਰ-ਪੱਛਮ, ਉੱਤਰ-ਪੂਰਬੀ ਦਿੱਲੀ ਅਤੇ ਬਾਗਪਤ, ਬੁਲੰਦਸ਼ਹਿਰ, ਪੀਲੀਭੀਤ, ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਵਿੱਚ ਜਾਂਚ ਕੀਤੀ ਗਈ। ਇਨ੍ਹਾਂ ਛਾਪਿਆਂ ਅਤੇ ਤਲਾਸ਼ੀ ਦੌਰਾਨ ਕਰੀਬ 20 ਹਥਿਆਰ, 527 ਰੌਂਦ, 195 ਡਿਜ਼ੀਟਲ ਯੰਤਰ, 281 ਦਸਤਾਵੇਜ਼ ਆਦਿ ਜ਼ਬਤ ਕੀਤੇ ਗਏ। ਜਾਂਚ ਦੌਰਾਨ ਹੁਣ ਤੱਕ 7 LOC ਅਤੇ 10 ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਜਾ ਚੁੱਕੇ ਹਨ। ਧਾਰਾ 25 UA(P) ਐਕਟ ਦੇ ਤਹਿਤ ਤਿੰਨ ਅਚੱਲ ਜਾਇਦਾਦਾਂ ਅਤੇ ਤਿੰਨ ਚੱਲ ਜਾਇਦਾਦਾਂ ਨੂੰ ਕੁਰਕ/ਜ਼ਬਤ ਕੀਤਾ ਗਿਆ ਹੈ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans