23 ਮਾਰਚ 2023- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਰਨੇਮ ‘ਤੇ ਟਿੱਪਣੀ ਕਰਨ ਦੇ ਮਾਮਲੇ ‘ਚ ਸੂਰਤ ਜ਼ਿਲਾ ਅਦਾਲਤ ਨੇ ਕਾਂਗਰਸੀ ਸੀਨੀਅਰ ਆਗੂ ਰਾਹੁਲ ਗਾਂਧੀ ਨੂੰ ਦੋਸ਼ੀ ਕਰਾਰ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਿਕ ਸੂਰਤ ਦੀ ਅਦਾਲਤ ਨੇ ਰਾਹੁਲ ਗਾਂਧੀ ਨੂੰ 2 ਸਾਲ ਦੀ ਸਜ਼ਾ ਸੁਣਾਈ ਗਈ ਹੈ। ਪਰ ਰਾਹੁਲ ਗਾਂਧੀ ਨੂੰ ਸਜ਼ਾ ਮਿਲਣ ਮਗਰੋਂ ਜ਼ਮਾਨਤ ਵੀ ਦੇ ਦਿੱਤੀ ਗਈ ਹੈ।
ਦੱਸ ਦੇਈਏ ਕਿ ਇਹ ਮਾਮਲਾ ਸਾਲ 2009 ਦਾ ਹੈ ਜਦੋਂ ਵਾਇਨਾਡ ਤੋਂ ਲੋਕ ਸਭਾ ਮੈਂਬਰ ਰਾਹੁਲ ਗਾਂਧੀ ਨੇ ਆਮ ਚੋਣਾਂ ਤੋਂ ਪਹਿਲਾਂ ਕਰਨਾਟਕ ਦੇ ਕੋਲਾਰ ’ਚ ਆਯੋਜਿਤ ਜਨਸਭਾ ਚ ਪੀਐੱਮ ਮੋਦੀ ਦੇ ਸਰਨੇਮ ਨੂੰ ਲੈ ਕੇ ਟਿੱਪਣੀ ਕੀਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ’ਤੇ ਮਾਨਹਾਣੀ ਦਾ ਮਾਮਲਾ ਦਰਜ ਕੀਤਾ ਗਿਆ ਸੀ। ਇਹ ਮਾਮਲਾ 2019 ਦਾ ਹੈ ਜਦੋਂ ਵਾਇਨਾਡ ਤੋਂ ਲੋਕ ਸਭਾ ਮੈਂਬਰ ਰਾਹੁਲ ਗਾਂਧੀ ਨੇ ਆਮ ਚੋਣਾਂ ਤੋਂ ਪਹਿਲਾਂ ਕਰਨਾਟਕ ਦੇ ਕੋਲਾਰ ਵਿੱਚ ਆਯੋਜਿਤ ਇੱਕ ਜਨਤਕ ਮੀਟਿੰਗ ਵਿੱਚ ਪੀਐਮ ਮੋਦੀ ਦੇ ਉਪਨਾਮ ‘ਤੇ ਟਿੱਪਣੀ ਕੀਤੀ ਸੀ। ਜਿਸ ਤੋਂ ਬਾਅਦ ਰਾਹੁਲ ਗਾਂਧੀ ਦੇ ਖਿਲਾਫ ਮਾਣਹਾਨੀ ਦਾ ਮਾਮਲਾ ਦਰਜ ਕੀਤਾ ਗਿਆ ਸੀ। ਰਾਹੁਲ ਨੇ ਕਥਿਤ ਤੌਰ ‘ਤੇ ਕਿਹਾ ਸੀ, ‘ਸਾਰੇ ਚੋਰਾਂ ਦਾ ਸਰਨੇਮ ਮੋਦੀ ਹੀ ਕਿਉਂ ਹੈ?’ ਰਾਹੁਲ ਦੀ ਇਸ ਟਿੱਪਣੀ ਵਿਰੁੱਧ ਭਾਜਪਾ ਵਿਧਾਇਕ ਅਤੇ ਗੁਜਰਾਤ ਦੇ ਸਾਬਕਾ ਮੰਤਰੀ ਪੂਰਨੇਸ਼ ਮੋਦੀ ਵੱਲੋਂ ਪਟੀਸ਼ਨ ਦਾਇਰ ਕੀਤੀ ਗਈ ਸੀ।