Menu

ਠੇਕਾ ਮੁਲਾਜ਼ਮਾਂ ਨੇ ਸ਼ਹੀਦੇ-ਆਜ਼ਮ ਸ. ਭਗਤ ਸਿੰਘ, ਰਾਜਗੁਰੂ, ਸੁਖਦੇਵ ਨੂੰ ਸ਼ਹੀਦੀ ਦਿਹਾੜੇ ਮੌਕੇ ਦਿੱਤੀਆਂ ਸ਼ਰਧਾਂਜਲੀਆਂ

ਸਮੂਹ ਵਰਗਾਂ ਨੂੰ ਕੌਮੀ ਸ਼ਹੀਦਾਂ ਦੇ ਵਿਚਾਰਾਂ ਤੇ ਪਹਿਰਾ ਦੇਣ ਦੀ ਲੋੜ-ਜਗਰੂਪ ਸਿੰਘ

ਬਠਿੰਡਾ, 23 ਮਾਰਚ (ਵੀਰਪਾਲ ਕੌਰ)- ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜੀ.ਐੱਚ.ਟੀ.ਪੀ.ਠੇਕਾ ਮੁਲਾਜ਼ਮ ਯੂਨੀਅਨ (ਆਜ਼ਾਦ) ਦੇ ਬੈਨਰ ਹੇਠ ਅੱਜ ਲਹਿਰਾ ਮੁਹੱਬਤ ਥਰਮਲ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ਥਰਮਲ ਦੇ ਮੁੱਖ ਗੇਟ ‘ਤੇ ਰੈਲੀ ਕਰਕੇ ਕੌਮੀ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਅਰਪਿਤ ਕੀਤੇ। ਇਸ ਮੌਕੇ ਸੰਬੋਧਨ ਕਰਦਿਆਂ ਪ੍ਰਧਾਨ ਜਗਰੂਪ ਸਿੰਘ,ਜਰਨਲ ਸਕੱਤਰ ਜਗਸੀਰ ਸਿੰਘ ਭੰਗੂ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ,ਰਾਜਗੁਰੂ, ਸੁਖਦੇਵ ਨੇ ਇਨਕਲਾਬ ਜਿੰਦਾਬਾਦ-ਸਾਮਰਾਜਬਾਦ ਮੁਰਦਾਬਾਦ ਦੇ ਨਾਅਰੇ ਰਾਹੀਂ ਜਗੀਰਦਾਰੀ ਦੇ ਨਾਲ-ਨਾਲ ਸਾਮਰਾਜ ਨੂੰ ਦੇਸ਼ ਵਿੱਚੋਂ ਬਾਹਰ ਕਰਨ ਦਾ ਸੱਦਾ ਦਿੱਤਾ ਸੀ ਅਤੇ ਕਿਹਾ ਸੀ ਕਿ ਜਦ ਤੱਕ ਮਨੁੱਖ ਹੱਥੋਂ ਮਨੁੱਖ ਦੀ ਲੁੱਟ ਖ਼ਤਮ ਨਹੀਂ ਹੁੰਦੀ ਅਤੇ ਜਦ ਤੱਕ ਸਮਾਜਿਕ ਬਰਾਬਰੀ ਨਹੀਂ ਹੁੰਦੀ ਤਦ ਤੱਕ ਅਸਲੀ ਆਜ਼ਾਦੀ ਦਾ ਆਨੰਦ ਨਹੀਂ ਮਾਣਿਆ ਜਾ ਸਕਦਾ। ਇਸ ਮੌਕੇ ਆਗੂਆਂ ਨੇ ਕਿਹਾ  ਕਿ ਦੇਸੀ-ਵਿਦੇਸ਼ੀ ਬਹੁਕੌਮੀ ਕੰਪਨੀਆਂ ਮੁਲਕ ਦੇ ਮਾਲ-ਖਜ਼ਾਨਿਆਂ ਨੂੰ ਚੂੰਡ ਰਹੀਆਂ ਹਨ, ਭਾਰਤੀ ਦਲਾਲ ਹਾਕਮ ਸਾਮਰਾਜੀਆਂ ਨਾਲ ਯਾਰੀ ਪੁਗਾਉਂਦੇ ਹੋਏ ਨਿੱਜੀਕਰਨ,ਉਦਾਰੀਕਰਨ,ਸੰਸਾਰੀਕਰਨ ਦੀਆਂ ਨੀਤੀਆਂ ਨੂੰ ਲਾਗੂ ਕਰਕੇ ਜਨਤਕ ਖੇਤਰ ਦੇ ਸਮੂਹ ਲੋਕ ਅਦਾਰਿਆਂ ਬਿਜਲੀ, ਪਾਣੀ, ਸਿਹਤ, ਸਿੱਖਿਆ, ਟਰਾਂਸਪੋਰਟ, ਰੇਲਵੇ, ਬੈਂਕਾਂ, ਐੱਲ.ਆਈ.ਸੀ., ਹਵਾਈ ਅੱਡੇ, ਹਵਾਈ ਜਹਾਜ਼, ਜਲ-ਜੰਗਲ, ਕੋਇਲਾ ਖਾਣਾ ਸਮੇਤ ਸਭ ਕੁੱਝ ਸੇਲ ਤੇ ਲਾਕੇ ਲੋਕਾਂ ਦੇ ਰੁਜ਼ਗਾਰ ਅਤੇ ਸੁੱਖ-ਸਹੂਲਤਾਂ ਤੇ ਕੁਹਾੜਾ ਵਾਹਿਆ ਜਾ ਰਿਹਾ ਹੈ, ਪੱਕੇ ਰੁਜ਼ਗਾਰ ਦੇ ਮੌਕੇ ਘਟਾਏ ਜਾ ਰਹੇ ਹਨ ਅਤੇ ਠੇਕੇਦਾਰੀ ਸਿਸਟਮ ਰਾਹੀਂ ਕਿਰਤ ਦੀ ਲੁੱਟ ਹੋਰ ਤੇਜ ਕੀਤੀ ਜਾ ਰਹੀ ਹੈ। ਆਗੂਆਂ ਨੇ ਕਿਹਾ ਕਿ ਲੋਕਾਂ ਦੀ ਅਸਲ ਆਜ਼ਾਦੀ ਹਾਸਿਲ ਕਰਨ ਲਈ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਵਿਚਾਰਾਂ ਤੇ ਪਹਿਰਾ ਦੇਣ ਦੀ ਲੋੜ ਹੈ, ਜੋ ਕਿ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਇਸ ਮੌਕੇ ਸਤਨਾਮ ਸਿੰਘ ਢਿੱਲੋਂ, ਹਰਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਰਮਜ਼ਾਨ ਖਾਨ, ਕ੍ਰਿਸ਼ਨ ਕੁਮਾਰ, ਨਾਇਬ ਸਿੰਘ, ਗੁਰਜੰਟ ਸਿੰਘ, ਦੌਲਤ ਰਾਮ ਅਤੇ ਚੰਦਰ ਪ੍ਰਕਾਸ਼ ਸੂਬਾ ਮੀਤ ਪ੍ਰਧਾਨ ਟੀ.ਐੱਸ.ਯੂ.(ਭੰਗਲ) ਆਦਿ ਨੇ ਪੰਜਾਬ ਸਰਕਾਰ ਤੋਂ ਮੰਗ ਕਿ ਸਮੂਹ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ, ਸਮੂਹ ਵਿਭਾਗਾਂ ਵਿੱਚ ਬਾਹਰੋਂ ਸਿੱਧੀ ਨਵੀਂ ਪੱਕੀ ਭਰਤੀ ਤੋਂ ਪਹਿਲਾਂ ਵਿਭਾਗਾਂ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਆਧਾਰ ਤੇ ਵਿਭਾਗਾਂ ਵਿੱਚ ਰੈਗੂਲਰ ਕੀਤਾ ਜਾਵੇ, ਪੰਦਰਵੀਂ ਲੇਬਰ ਕਾਨਫ਼ਰੰਸ ਦੇ ਫਾਰਮੂਲੇ ਅਤੇ ਅੱਜ ਦੀ ਮਹਿੰਗਾਈ ਮੁਤਾਬਿਕ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਦੀ ਤਨਖ਼ਾਹ ਨਿਸਚਿਤ ਕੀਤੀ ਜਾਵੇ, ਆਗੂਆਂ ਨੇ ਅਗਲੇ ਸੰਘਰਸ਼ ਦਾ ਐਲਾਨ ਕਰਦਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਜਲਦ ਵਿਭਾਗਾਂ ਵਿੱਚ ਰੈਗੂਲਰ ਨਾ ਕੀਤਾ ਤਾਂ ਸਮੁੱਚੇ ਪੰਜਾਬ ਵਿੱਚ ਮੁੱਖ ਮੰਤਰੀ ਪੰਜਾਬ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕੀਤਾ ਜਾਵੇਗਾ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans