ਫਰਿਜ਼ਨੋ (ਕੈਲੀਫੋਰਨੀਆਂ) 14 ਦਸੰਬਰ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ ) – ਅਮਰੀਕੀ ਰਾਸ਼ਟਰਪਤੀ ਚੋਣ ਨਤੀਜਿਆਂ ਨੂੰ ਲੈ ਕੇ ਸਿਆਸੀ ਜੰਗ ਜਾਰੀ ਹੈ। ਉਥੇ ਦੂਜੇ ਪਾਸੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਕੋਰਟ ਤੋਂ ਇਕ ਤੋਂ ਬਾਅਦਇਕ ਝਟਕੇ ਵੀ ਲੱਗ ਰਹੇ ਹਨ। ਇਨ੍ਹਾਂ ਸਭ ਵਿਚਾਲੇ ਟਰੰਪ ਨੂੰ ਟਵਿੱਟਰ ਨੇ ਵੀ ਇਕ ਵੱਡਾ ਝਟਕਾ ਦਿੱਤਾ ਹੈ। ਦਰਅਸਲ ਟਵਿੱਟਰ ਨੇ ਸਖਤ ਕਦਮ ਚੁੱਕਦੇ ਹੋਏਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਅਕਾਉਂਟ ਨੂੰ ਅਸਥਾਈ ਤੌਰ ‘ਤੇ ਬੈਨ ਕਰ ਦਿੱਤਾ ਹੈ। ਅਮਰੀਕੀ ਮੀਡੀਆ ਨਿਊਜ਼ ਵੈੱਬਸਾਈਟ ‘ਦਿ ਹਿੱਲ’ ਨੇਆਪਣੀ ਰਿਪੋਰਟ ਵਿਚ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਕੰਪਨੀ ਦੇ ਨਿਯਮਾਂ ਦਾ ਉਲੰਘਣ ਕਰਨ ਨੂੰ ਲੈ ਕੇ ਇਹ ਕਦਮ ਚੁੱਕਿਆ ਹੈ।