ਚੰਡੀਗੜ੍ਹ, 12 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਰਵਾਰ ਨੂੰ ਇਹ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਅਕਾਲੀ-ਭਾਜਪਾ ਸਰਕਾਰ ਦੌਰਾਨ ਕੀਤੇ ਗਏ ਵਿਵਾਦਪੂਰਨ ਬਿਜਲੀ ਖਰੀਦ ਇਕਰਾਰਨਾਮਿਆਂ ਸਮੇਤ ਭ੍ਰਿਸ਼ਟਾਚਾਰ ਅਤੇ ਬੇਨਿਯਾਮੀਆਂ ਦੇ ਸਾਰੇ ਮਾਮਲਿਆਂ ਦੀ ਛੇਤੀ ਹੀ ਵਿਜੀਲੈਂਸ ਜਾਂਚ ਕਰਵਾਈ ਜਾਵੇਗੀ ਤਾਂ ਜੋ ਉਨ੍ਹਾਂ ਸਭਨਾਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾ ਸਕੇ, ਜਿਨ੍ਹਾਂ ਨੇ ਆਪਣੇ ਸੌੜੇ ਨਿੱਜੀ ਹਿੱਤਾਂ ਲਈ ਲੋਕਾਂ ਦੇ ਖੂਨ-ਪਸੀਨੇ ਦੀ ਕਮਾਈ ਦੀ ਲੁੱਟ ਕਰਕੇ ਸੂਬੇ ਦੇ ਅਰਥਚਾਰੇ ਨੂੰ ਢਾਹ ਲਾਈ। ਵਿਧਾਨ ਸਭਾ ਵਿੱਚ ਬਿਜਲੀ ਖੇਤਰ (2006-07 ਤੋਂ ਲੈਕੇ…